Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਓਵਰਲੋਡ ਬਸ ਦੀ ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋਣ ਤੇ ਟੈ੍ਰਫਿਕ ਪੁਲਸ ਨੇ ਚਲਾਨ ਕੱਟ ਦਿੱਤੀ ਅੱਗੇ ਤੋਂ ਅਜਿਹਾ ਕਰਨ ਤੇ ਬਸ ਥਾਣੇ ਵਿਚ ਬੰਦ ਕਰਨ ਦੀ ਚਿਤਾਵਨੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 November, 2024, 05:40 PM

ਓਵਰਲੋਡ ਬਸ ਦੀ ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋਣ ਤੇ ਟੈ੍ਰਫਿਕ ਪੁਲਸ ਨੇ ਚਲਾਨ ਕੱਟ ਦਿੱਤੀ ਅੱਗੇ ਤੋਂ ਅਜਿਹਾ ਕਰਨ ਤੇ ਬਸ ਥਾਣੇ ਵਿਚ ਬੰਦ ਕਰਨ ਦੀ ਚਿਤਾਵਨੀ
ਖੰਨਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਖੰਨਾ `ਚ ਧੁੰਦ ਦੇ ਮੌਸਮ ਦੇ ਚਲਦਿਆਂ ਇੱਕ ਓਵਰਲੋਡ ਬੱਸ ਵੱਲੋਂ ਯਾਤਰੀਆਂ ਦੀ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ `ਚ ਸਵਾਰੀਆਂ ਨੂੰ ਛੱਤ `ਤੇ ਬਿਠਾਇਆ ਗਿਆ ਹੈ । ਟਰੈਫਿਕ ਪੁਲਿਸ ਨੇ ਬੱਸ ਨੂੰ ਲੱਭ ਕੇ ਚਲਾਨ ਕੱਟਿਆ । ਹਾਲਾਂਕਿ, ਚਲਾਨ ਜਾਰੀ ਕਰਨ ਸਮੇਂ ਬੱਸ ਓਵਰਲੋਡ ਨਹੀਂ ਸੀ ਪਰ ਵਾਇਰਲ ਹੋਈ ਵੀਡੀਓ ਦੇ ਆਧਾਰ `ਤੇ ਚਲਾਨ ਕੱਟ ਕੇ ਡਰਾਈਵਰ ਨੂੰ ਸੌਂਪ ਦਿੱਤਾ ਗਿਆ । ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੀਤਾ ਗਿਆ ਤਾਂ ਬੱਸ ਨੂੰ ਥਾਣੇ ਵਿੱਚ ਬੰਦ ਕੀਤਾ ਜਾਵੇਗਾ । ਐਸ. ਐਸ. ਪੀ. ਅਸ਼ਵਨੀ ਗੋਟਿਆਲ ਵੱਲੋਂ ਟਰੈਫਿਕ ਨਿਯਮਾਂ ਦੀ 100 ਫੀਸਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ । ਉਨ੍ਹਾਂ ਜ਼ਿਲ੍ਹੇ ਦੀਆਂ ਮੁੱਖ ਸੜਕਾਂ ’ਤੇ ਵਿਸ਼ੇਸ਼ ਨਾਕੇ ਲਗਾਉਣ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ । ਐਸ. ਪੀ. (ਹੈੱਡਕੁਆਰਟਰ) ਅਤੇ ਡੀ. ਐਸ. ਪੀ. (ਹੈੱਡਕੁਆਰਟਰ) ਨੂੰ ਵੀ ਸਮੇਂ-ਸਮੇਂ `ਤੇ ਚੈਕਿੰਗ ਕਰਨ ਲਈ ਕਿਹਾ ਗਿਆ । ਓਵਰਲੋਡ ਬੱਸ ਸਮਰਾਲਾ ਤੋਂ ਮਾਛੀਵਾੜਾ ਜਾ ਰਹੀ ਸੀ, ਇਸ ਦੇ ਪਿੱਛੇ ਕਾਰ `ਚ ਸਫਰ ਕਰ ਰਹੇ ਇਕ ਵਿਅਕਤੀ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦਿੱਤੀ ਸੀ । ਇਸ ਤੋਂ ਬਾਅਦ ਟ੍ਰੈਫਿਕ ਪੁਲਿਸ ਦੀ ਕਾਰਜਸ਼ੈਲੀ `ਤੇ ਸਵਾਲ ਉਠਾਏ ਗਏ । ਵੀਡੀਓ ਬਣਾਉਣ ਵਾਲਾ ਵਿਅਕਤੀ ਇਹ ਕਹਿੰਦੇ ਵੀ ਸੁਣਿਆ ਜਾਂਦਾ ਹੈ ਕਿ ਇਹ ਸਥਿਤੀ ਯੂ. ਪੀ. ਦੀ ਨਹੀਂ ਪੰਜਾਬ ਦੀ ਹੈ । ਇਸ ਬੱਸ ਵਿੱਚ ਵਿਦਿਆਰਥੀਆਂ ਨੂੰ ਛੱਤ ’ਤੇ ਬਿਠਾ ਕੇ ਸਮਰਾਲਾ ਤੋਂ ਮਾਛੀਵਾੜਾ ਸਾਹਿਬ ਲਿਜਾਇਆ ਜਾ ਰਿਹਾ ਸੀ । ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ `ਤੇ ਸਵਾਲ ਉੱਠ ਰਹੇ ਹਨ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ ।



Scroll to Top