Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ : ਹਰਜਿੰਦਰ ਧਾਮੀ

ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ : ਹਰਜਿੰਦਰ ਧਾਮੀ

ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ : ਹਰਜਿੰਦਰ ਧਾਮੀ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ ਪਰੰਤੂ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਅਤੇ ਮਰਯਾਦਾ ਦਾ ਖ਼ਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਅਤੇ ਮਰਿਆਦਾ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ । ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ ।

Advertisement
Advertisement
Advertisement
Advertisement
Scroll to Top