Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:48 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 21 ਨਵੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ । ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ । ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ । ਕੈਬਨਿਟ ਮੰਤਰੀ ਦੇ ਆਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ਨੂੰ ਨਾਲ ਲੈ ਕੇ ਕਾਰਵਾਈ ਕੀਤੀ ।
ਡੀ. ਸੀ. ਪੀ. ਯੂ. ਅਤੇ ਡੀ. ਐਮ. ਪੀ. ਓ. ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ਨੂੰ ਸ਼ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ । ਇਸ ਮੌਕੇ ਤੇ ਦੋਨਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ । ਟੀਮ ਵੱਲੋਂ ਲੜਕੇ ਅਤੇ ਲੜਕੀ ਨੂੰ ਸਮਝਾਇਆ ਗਿਆ । ਪਰਿਵਾਰ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ । ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਸਬੰਧੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ । ਉਨ੍ਹਾ ਨੇ ਮਾਪਿਆਂ ਨੂੰ ਇਹ ਵੀ ਕਿਹਾ ਕਿ ਬਾਲ ਵਿਆਹ ਪ੍ਰਥਾ ਸਮਾਜ ਲਈ ਸਰਾਪ ਹੈ । ਉਨ੍ਹਾਂ ਕਿਹਾ ਕਿ ਬਾਲ ਅਵਸਥਾ ਬੱਚੇ ਲਈ ਵਿਕਾਸ ਦੀ ਉਮਰ ਹੁੰਦੀ ਹੈ ਇਸ ਲਈ ਉਹ ਆਪਣੇ ਬੱਚਿਆ ਦੇ ਬਾਲ ਵਿਆਹ ਨਾ ਕਰਨ ।

Advertisement
Advertisement
Advertisement
Advertisement
Scroll to Top