Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਪ੍ਰੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਹਰੀ ਸਿੰਘ ਨੇ ਕੀਤੀ ਅਹਿਮ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 November, 2024, 03:23 PM

ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਪ੍ਰੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਹਰੀ ਸਿੰਘ ਨੇ ਕੀਤੀ ਅਹਿਮ ਮੁਲਾਕਾਤ
ਨਾਭਾ : ਬੀਤੇ ਦਿਨੀਂ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਵੱਲੋਂ ਸਾਬਕਾ ਕੈਬਿਨੇਟ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ ਅਤੇ ਪ੍ਰੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਹਰੀ ਸਿੰਘ ਨਾਲ ਉਹਨਾਂ ਦੀ ਰਿਹਾਇਸ਼ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਖਾਸ ਮੁਲਾਕਾਤ ਕੀਤੀ ਗਈ, ਜਿੱਥੇ ਉਹਨਾਂ ਨਾਲ ਕਈ ਅਹਿਮ ਮੁੱਦਿਆਂ ਉਤੇ ਵਿਚਾਰ ਵਟਾਂਦਰੇ ਹੋਏ, ਉੱਥੇ ਹੀ ਪ੍ਰੀਤ ਗਰੁੱਪ ਵੱਲੋਂ ਮਸ਼ੀਨਰੀ ਜਗਤ ਖਾਸ ਕਰਕੇ ਕੰਬਾਈਨ ਇੰਡਸਟਰੀ ਅਤੇ ਟੈਕਟਰ ਇੰਡਸਟਰੀ ਵਿੱਚ ਪਾਏ ਗਏ ਅਹਿਮ ਯੋਗਦਾਨ ਦੀ ਸ਼ਲਾਘਾ ਵੀ ਕੀਤੀ । ਮਾਣਯੋਗ ਰਾਜਪਾਲ ਜੀ ਮੁਲਾਕਾਤ ਮੌਕੇ ਰਾਜ ਦੇ ਹੋਰਨਾਂ ਵਿਭਾਗਾਂ ਨਾਲ ਸਬੰਧਤ ਹੋਰ ਅਫਸਰ ਵੀ ਮੌਜੂਦ ਰਹੇ । ਇੱਥੇ ਜ਼ਿਕਰਯੋਗ ਹੈ ਕਿ ਪ੍ਰੀਤ ਗਰੁੱਪ 40 ਤੋਂ ਵੀ ਵੱਧ ਦੇਸ਼ਾਂ ਵਿੱਚ ਆਪਣੀਆਂ ਮਸ਼ੀਨਾਂ ਐਕਸਪੋਰਟ ਕਰ ਰਿਹਾ ਹੈ। ਇਸੇ ਲੜੀ ਤਹਿਤ ਬੀਤੇ ਦਿਨ ਮਿਤੀ 6 ਨਵੰਬਰ 2024 ਤੋਂ 10 ਨਵੰਬਰ 2024 ਤੱਕ ਇਟਲੀ ਵਿਖੇ ਹੋਏ ਅੰਤਰਰਾਸ਼ਟਰੀ ਪ੍ਰਦਰਸ਼ਨੀ ਆਇਮਾ ਇੰਟਰਨੈਸ਼ਨਲ ਵਿੱਚ ਵੀ ਹਿੱਸਾ ਲਿਆ ਗਿਆ, ਜਿਸ ਵਿੱਚ ਉਹਨਾਂ ਵੱਲੋਂ ਬਣਾਏ ਜਾਂਦੇ ਅੰਤਰਰਾਸ਼ਟਰੀ ਪੱਧਰ ਦੇ ਖੇਤੀਬਾੜੀ ਅਤੇ ਕੰਸਟ੍ਰਕਸ਼ਨ ਉਤਪਾਦਾਂ ਨੂੰ ਭਰਵਾਂ ਹੁੰਗਾਰਾ ਮਿਲਿਆ । ਇਸ ਦੌਰਾਨ ਉਹਨਾਂ ਦੇ ਸਟਾਲ ਉੱਤੇ ਇਟਲੀ ਵਿਚਲੇ ਭਾਰਤੀ ਕੌਂਸਲਰ ਸ੍ਰੀ ਲਾਵਨਿਆ ਕੁਮਾਰ ਜੀ ਨੇ ਉਚੇਚੇ ਤੌਰ ਉੱਤੇ ਪਹੁੰਚ ਕੇ ਮਸ਼ੀਨਾਂ ਬਾਰੇ ਜਾਣਕਾਰੀ ਲਈ ਅਤੇ ਨਾਲ ਹੀ ਕਿਹਾ ਕਿ “ਪ੍ਰੀਤ ਦੇ ਉਤਪਾਦ ਦੀ ਅਤਿ ਆਧੁਨਿਕ ਤਕਨੀਕ ਅਤੇ ਉਹਨਾਂ ਦੀ ਗੁਣਵੱਤਾ ਬੇਮਿਸਾਲ ਹੈ। ਪ੍ਰੀਤ ਗਰੁੱਪ ਦੀ ਵਿਸ਼ਵ ਪੱਧਰੀ ਮੌਜੂਦਗੀ ਦੇਖ ਕੇ ਉਹਨਾਂ ਨੂੰ ਮਾਣ ਹੈ ਕਿ ਭਾਰਤੀ ਕੰਪਨੀਆਂ ਵਿਸ਼ਵ ਪੱਧਰ ਉੱਤੇ ਮਹੱਤਵਪੂਰਨ ਪ੍ਰਭਾਵ ਪਾ ਰਹੀਆਂ ਹਨ ।



Scroll to Top