Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

ਛੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ

ਛੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ

ਪਟਿਆਲਾ ਸਮੇਤ ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਮਲਰੇਕੋਟਲਾ ਦੇ ਅਧਿਕਾਰੀਆਂ ਨੇ ਭਾਗ ਲਿਆ
-ਕੁਦਰਤੀ ਆਫ਼ਤ ਤੋਂ ਪਹਿਲਾਂ ਕੀਤੇ ਪ੍ਰਬੰਧਾਂ ਨਾਲ ਘਟਾਇਆ ਜਾ ਸਕਦੇ ਜਾਨੀ-ਮਾਲੀ ਨੁਕਸਾਨ
ਪਟਿਆਲਾ, 23 ਜੂਨ:
ਕੁਦਰਤੀ ਆਫ਼ਤ ਮੌਕੇ ਗੰਭੀਰ ਪ੍ਰਸਥਿਤੀਆਂ ਨਾਲ ਨਜਿੱਠਣ ਲਈ ਅੱਜ ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਇੰਸੀਡੈਂਟ ਰਿਸਪੋਂਸ ਟੀਮ ਦੀ ਭੂਮਿਕਾ ਅਤੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਸਿਖਲਾਈ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਅਧਿਕਾਰੀਆਂ ਸਮੇਤ ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਮਲਰੇਕੋਟਲਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੀ ਮੌਜੂਦ ਸਨ।
ਇਸ ਮੌਕੇ ਟ੍ਰੇਨਿੰਗ ਦਿੰਦਿਆਂ ਬ੍ਰਿਗੇਡੀਅਰ (ਸੇਵਾਮੁਕਤ) ਕੁਲਦੀਪ ਸਿੰਘ ਨੇ ਕਿਹਾ ਕਿ ਪਟਿਆਲਾ ਦੀ ਜੇਕਰ ਭੂਗੋਲਿਕ ਸਥਿਤੀ ਨੂੰ ਦੇਖਿਆ ਜਾਵੇ ਤਾਂ ਬਰਸਾਤੀ ਮੌਸਮ ‘ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਥੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੁੰਦੀ ਹੈ। ਜੋ ਸਾਲਾਂ ਤੋਂ ਚੱਲੀ ਆ ਰਹੀ ਹੈ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇਹ ਅਹਿਮ ਟ੍ਰੇਨਿੰਗ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਹੜ੍ਹਾਂ ਦੀ ਸਥਿਤੀ ਸਬੰਧੀ ਰਾਜ ਪੱਧਰੀ ਅਭਿਆਸ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਆਉਣ ਉਪਰੰਤ ਸਭ ਤੋਂ ਅਹਿਮ ਰੋਲ ਇਨਫੋਰਮੈਸ਼ਨ ਰਿਸਪੋਂਸ ਟੀਮ ਦਾ ਹੁੰਦਾ ਹੈ ਜਿਸ ਵਲੋਂ ਹਰ ਤਰ੍ਹਾਂ ਦੀ ਜਾਣਕਾਰੀ ਇਕੱਠੀ ਕਰਕੇ ਆਪਣੇ ਸਰੋਤਾਂ ਦੇ ਅਨੁਸਾਰ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਚਾਅ ਕਾਰਜ ਸ਼ੁਰੂ ਕਰਨੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮਿਆਂ ਵਿਚ ਵਾਤਾਵਰਨ ਵਿਚ ਵੱਡੀਆਂ ਤਬਦੀਲੀਆਂ ਹੋਣ ਕਾਰਨ ਇਹ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਕਿਸੇ ਵੀ ਵੱਡੀ ਕੁਦਰਤੀ ਆਫ਼ਤ ਤੋਂ ਪਹਿਲਾਂ ਹਰ ਪੱਧਰ ਉੱਤੇ ਪ੍ਰਬੰਧਾਂ ਦਾ ਜਾਇਜ਼ਾ ਲਈਏ।
ਉਨ੍ਹਾਂ ਕਿਹਾ ਕਿ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਰਾਸ਼ਟਰੀ, ਰਾਜ ਅਤੇ ਜ਼ਿਲ੍ਹਾ ਪੱਧਰ ਉਤੇ ਵਿਆਪਕ ਪ੍ਰਣਾਲੀ ਨਿਰਧਾਰਿਤ ਕੀਤੀ ਗਈ ਹੈ ਜਿਸ ਦੁਆਰਾ ਹਰ ਕਿਸਮ ਦੇ ਬਚਾਅ ਕਾਰਜ ਅਤੇ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕੁਦਰਤੀ ਆਫ਼ਤ ਉਪਰੰਤ ਵੱਖ-ਵੱਖ ਤਰ੍ਹਾਂ ਦੀ ਪ੍ਰਸਥਿਤੀਆਂ ਸਾਹਮਣੇ ਆਉਂਦੀਆਂ ਹਨ ਜਿਸ ਵਿਚ ਵੱਡੇ ਪੱਧਰ ਉਤੇ ਸਰਕਾਰੀ ਅਤੇ ਨਿੱਜੀ ਨੁਕਸਾਨ ਹੁੰਦਾ ਹੈ ਜਿਸ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਫੌਰੀ ਮੱਦਦ ਭੇਜਣੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ਤੋਂ ਪਹਿਲਾਂ ਹੀ ਸਾਡੇ ਕੋਲ ਐਕਸ਼ਨ ਪਲਾਨ ਹੋਣਾ ਲਾਜ਼ਮੀ ਹੈ ਤਾਂ ਜੋ ਹੋਏ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਘੱਟ ਤੋਂ ਘੱਟ ਸਮੇਂ ਵਿਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ ਜਿਸ ਲਈ ਇਹ ਵੀ ਅਤਿ ਜ਼ਰੂਰੀ ਹੈ ਕਿ ਸਿਹਤ, ਟ੍ਰਾਂਸਪੋਰਟ, ਲੋਕ ਨਿਰਮਾਣ, ਫੂਡ ਸਪਲਾਈ ਵਰਗੇ ਵਿਭਾਗ ਆਪਣੇ ਨਾਲ ਸਬੰਧਿਤ ਸਰੋਤਾਂ ਦੀ ਤਕਨੀਕੀ ਤੇ ਯੋਗ ਢੰਗ ਦੇ ਨਾਲ ਵਰਤੋਂ ਕਰਨ।
ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਤੋਂ ਪਹਿਲਾਂ ਬਚਾਅ ਕਾਰਜਾਂ ਦੀਆਂ ਤਿਆਰੀਆਂ ਅਤੇ ਬਚਾਅ ਦੇ ਸਰੋਤਾਂ ਦੀ ਸਹੀ ਵਰਤੋਂ ਕਰਕੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ ਜਿਸ ਲਈ ਐਨ.ਡੀ.ਆਰ.ਐਫ਼ ਦੀ ਟੀਮਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਇਹ ਟੀਮਾਂ ਕੁਦਰਤੀ ਆਫ਼ਤ ਵਿਚ ਲੋਕਾਂ ਨੂੰ ਬਚਾਉਣ ਲਈ ਮਾਹਰ ਹੁੰਦੀਆਂ ਹਨ। ਜੋ ਜ਼ਿਲ੍ਹਾ ਪੱਧਰੀ ਮੈਨੇਜਮੈਂਟ ਅਥਾਰਟੀਆਂ ਨਾਲ ਸਾਂਝੇ ਤੌਰ ਉਤੇ ਮੁਹਿੰਮ ਚਲਾਉਂਦੀਆਂ ਹਨ।
ਇਸ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਛੇ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top