Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ । ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ ।
ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ । ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ. ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ । ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ । ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ । ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ । ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ । ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ । ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ । ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੇ ਏ. ਡੀ. ਸੀ. (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ. ਸੀ.) ਦੇ ਰਿਟਰਨਿੰਗ ਅਧਿਕਾਰੀ ਹਨ, ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਧਿਕਾਰੀ ਹਨ ।

Advertisement
Advertisement
Advertisement
Advertisement
Scroll to Top