Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:41 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਤਹਿਤ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਪਿੰਡ ਦੁਨੇਵਾਲਾ `ਚ ਪੁਲਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ

ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਤਹਿਤ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਪਿੰਡ ਦੁਨੇਵਾਲਾ `ਚ ਪੁਲਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ

ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਤਹਿਤ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਪਿੰਡ ਦੁਨੇਵਾਲਾ `ਚ ਪੁਲਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ
ਬਠਿੰਡਾ : ਕੇਂਦਰ ਸਰਕਾਰ ਦੇ `ਭਾਰਤ ਮਾਲਾ ਪ੍ਰਾਜੈਕਟ` ਨੂੰ ਲੈ ਕੇ ਬਠਿੰਡਾ ਦੇ ਪਿੰਡ ਦੁਨੇਵਾਲਾ `ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ । ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ `ਚ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ `ਚ ਲੈਣ ਕਾਰਨ ਕਿਸਾਨਾਂ `ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਦੇ ਵਿਰੋਧ `ਚ ਕਿਸਾਨਾਂ ਵੱਲੋਂ ਸ਼ੁੱਕਰਵਾਰ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ । ਜਾਣਕਾਰੀ ਅਨੁਸਾਰ ਬੀਤੇ ਦਿਨ ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਅਤੇ ਵਰਕਰਾਂ ਨੂੰ ਪੁੱਜਣ ਦੀ ਅਪੀਲ ਕੀਤੀ ਗਈ ਸੀ, ਜਿਸ `ਤੇ ਵੱਡੀ ਗਿਣਤੀ `ਚ ਕਿਸਾਨ ਪਹੁੰਚ ਗਏ ਹਨ ਅਤੇ ਜ਼ਮੀਨ ਤੋਂ ਕਬਜ਼ਾ ਹਟਾਉਣ ਲਈ ਅੱਗੇ ਵਧਣ ਲੱਗੇ ਹਨ । ਇਸ ਦੌਰਾਨ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਧੱਕਾ-ਮੁੱਕੀ ਸ਼ੁਰੂ ਹੋ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਜਮੀਨ ਦਾ ਪੂਰਾ ਮੁਆਵਜ਼ਾ ਲੈਣ ਲਈ ਸੰਘਰਸ਼ ਕੀਤਾ ਜਾ ਰਿਹਾ ਪਰ ਉਨ੍ਹਾਂ ਨੂੰ ਅਜੇ ਤੱਕ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ । ਕਿਸਾਨਾਂ ਵੱਲੋਂ ਇਕੱਠ ਕਰਕੇ ਕਬਜ਼ਾ ਛੁਡਾਉਣ ਦੀ ਕੋਸ਼ਿਸ਼ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਭਾਰੀ ਪ੍ਰਬੰਧ ਕੀਤੇ ਹੋਏ ਹਨ । ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਪੁਲਿਸ ਨੇ ਵੱਡੀ ਗਿਣਤੀ ਵਿੱਚ ਕੰਪਨੀਆਂ ਤੈਨਾਤ ਕੀਤੀਆਂ ਹੋਈਆਂ ਹਨ ਅਤੇ ਥਾਂ-ਥਾਂ `ਤੇ ਨਾਕੇ ਲਾ ਕੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਪਿੰਡ ਵੱਲ ਕਿਸੇ ਵੀ ਕਿਸਾਨ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ । ਮੌਕੇ `ਤੇ ਏ. ਡੀ. ਸੀ. ਸਮੇਤ ਪੁਲਿਸ ਦੇ ਉਚ ਅਧਿਕਾਰੀ ਵੀ ਹਾਜ਼ਰ ਹਨ ਅਤੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਬਠਿੰਡਾ ਦੇ ਘਨਈਆ ਚੌਂਕ ਵਿੱਚ ਬਾਹਰੋਂ ਆ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ । ਇਸ ਮੌਕੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੇ ਧੱਕੇਸ਼ਾਹੀ ਦੇ ਵੀ ਆਰੋਪ ਲਾਏ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀ ਮੀਟਿੰਗ ਵਿੱਚ ਜਾ ਰਹੇ ਸੀ ਪਰ ਪੁਲਿਸ ਵੱਲੋਂ ਉਹਨਾਂ ਨੂੰ ਜਬਰੀ ਰੋਕਿਆ ਜਾ ਰਿਹਾ ਹੈ । ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਕੀਤੀ ਗਈ ਹੈ ਨਾਕਾਬੰਦੀ ਕਿਸੇ ਨੂੰ ਨਜਾਇਜ਼ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ । ਜ਼ਿਕਰਯੋਗ ਹੈ ਕਿ ਬੀਤੇ ਦਿਨ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਦੇ ਵਿੱਚੋਂ ਪੁਲਿਸ ਫੋਰਸ ਬੁਲਾ ਕੇ ਪਿੰਡ ਦੁਨੇਵਾਲਾ `ਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨ ਐਕਵਾਇਰ ਕੀਤੀ ਗਈ ਸੀ । ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਸੀ ਕਿ ਪ੍ਰੋਜੈਕਟ ਅਧੀਨ ਬਠਿੰਡਾ ਦੇ ਪਿੰਡ ਦੁਨੇਵਾਲ, ਸੰਗਤ ਕਲਾਂ ਅਤੇ ਸ਼ੇਰਗੜ੍ਹ ਪਿੰਡ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਕਬਜ਼ਾ ਲਿਆ ਗਿਆ ਸੀ ।

Advertisement
Advertisement
Advertisement
Advertisement
Scroll to Top