ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਜਾਰੀ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਜਾਰੀ
ਚੰਡੀਗੜ੍ਹ : ਪੰਜਾਬ ਸੂਬੇ ਵਿਚ ਵਿਚ 20 ਨਵੰਬਰ ਨੂੰ ਚਾਰ ਹਲਕਿਆਂ ਲਈ ਜਿਮਨੀ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਅੱਜ ਸ਼ੁਰੂ ਹੋ ਗਈ ਹੈ । ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਰਾਖਵਾਂ ਹਲਕਾ ਚੱਬੇਵਾਲ ਤੋਂ ਚੋਣ ਲੜਨ ਵਾਲੇ 45 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਜਨਤਕ ਹੋਵੇਗਾ । 10:16 ਤੱਕ ਦੇ ਨਤੀਜਿਆਂ ਅਨੁਸਾਰ ਹਲਕਾ ਬਰਨਾਲਾ ਤੋਂ ਛੇਵੇਂ ਰਾਉਂਡ ਤੋਂ ਬਾਅਦ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ 1188 ਵੋਟਾਂ ਨਾਲ ਅੱਗੇ ਚੱਲ ਰਹੇ ਹਨ । ਉਧਰ ਹਲਕਾ ਚੱਬੇਵਾਲ ਤੋਂ ਆਪ ਆਗੂ ਡਾ. ਇਸ਼ਾਂਕ ਕੁਮਾਰ ਪੰਜਵੇਂ ਰਾਉਂਡ ਤੋਂ ਬਾਅਦ 9000 ਤੋਂ ਵੱਧ ਵੋਟਾਂ ਨਾਲ ਅੱਗੇ ਹਨ । ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਅੱਗੇ ਹਨ । ਹਲਕਾ ਗਿੱਦੜਬਾਹਾ ਤੋਂ ਆਪ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ 1699 ਵੋਟਾਂ ’ਤੇ ਅੱਗੇ ਚੱਲ ਰਹੇ ਹਨ ਜਦਕਿ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਦੂਜੇ ਨੰਬਰ ’ਤੇ ਹਨ ।
