Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
ਝਾਰਖੰਡ : ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ 81 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ । ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਰਾਜ ਵਿੱਚ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਈਆਂ ਸਨ । ਪਹਿਲੇ ਪੜਾਅ ‘ਚ ਕੁੱਲ 81 ਸੀਟਾਂ ‘ਚੋਂ 43 ਸੀਟਾਂ ‘ਤੇ ਵੋਟਿੰਗ ਹੋਈ, ਜਦਕਿ ਦੂਜੇ ਪੜਾਅ ‘ਚ 38 ਸੀਟਾਂ ‘ਤੇ ਵੋਟਿੰਗ ਹੋਈ ।
ਇੱਕ ਅਧਿਕਾਰੀ ਨੇ ਦੱਸਿਆ ਕਿ ਸਾਰੇ 24 ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ । ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ । ਇਲੈਕਟ੍ਰਾਨਿਕ ਵੋਟਿੰਗ ਮਸ਼ੀਨ’ (EVM) ਰਾਹੀਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8.30 ਵਜੇ ਸ਼ੁਰੂ ਹੋਵੇਗੀ ਅਤੇ ਪਹਿਲਾ ਰੁਝਾਨ ਸਵੇਰੇ 9.30 ਵਜੇ ਤੱਕ ਆਉਣ ਦੀ ਸੰਭਾਵਨਾ ਹੈ । ਮੁੱਖ ਚੋਣ ਅਧਿਕਾਰੀ ਕੇ. ਰਵੀ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸ਼ਾਮ 4 ਵਜੇ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਦੱਸਿਆ ਕਿ ਤੋਰਪਾ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਦੇ ਘੱਟੋ-ਘੱਟ 13 ਗੇੜ ਹੋਣਗੇ, ਜਦਕਿ ਚਤਰਾ ਸੀਟ ਲਈ ਵੱਧ ਤੋਂ ਵੱਧ 24 ਗੇੜਾਂ ਦੀ ਵੋਟਾਂ ਦੀ ਗਿਣਤੀ ਹੋਵੇਗੀ । ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਛੱਡ ਕੇ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ । ਸਾਰੇ ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ ।

Advertisement
Advertisement
Advertisement
Advertisement
Scroll to Top