Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 13 Oct 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਅਡਾਨੀ ਮਾਮਲੇ ਕਾਰਨ ਭਾਰਤ ਨਾਲ ਸਬੰਧਾਂ ਵਿੱਚ ਕੋਈ ਫ਼ਰਕ ਨਹੀਂ ਪਵੇਗਾ : ਅਮਰੀਕਾ

ਅਡਾਨੀ ਮਾਮਲੇ ਕਾਰਨ ਭਾਰਤ ਨਾਲ ਸਬੰਧਾਂ ਵਿੱਚ ਕੋਈ ਫ਼ਰਕ ਨਹੀਂ ਪਵੇਗਾ : ਅਮਰੀਕਾ

ਅਡਾਨੀ ਮਾਮਲੇ ਕਾਰਨ ਭਾਰਤ ਨਾਲ ਸਬੰਧਾਂ ਵਿੱਚ ਕੋਈ ਫ਼ਰਕ ਨਹੀਂ ਪਵੇਗਾ: ਅਮਰੀਕਾ
ਵਾਸ਼ਿੰਗਟਨ : ਪ੍ਰਸਿੱਧ ਕਾਰੋਬਾਰੀ ਗੌਤਮ ਅਡਾਨੀ ’ਤੇ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਮਗਰੋਂ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦੇ ਸਬੰਧ ਮਜ਼ਬੂਤ ਨੀਂਹ ’ਤੇ ਟਿਕੇ ਹੋਏ ਹਨ ਅਤੇ ਦੋਵੇਂ ਮੁਲਕਾਂ ਦੇ ਰਿਸ਼ਤਿਆਂ ’ਚ ਕੋਈ ਫ਼ਰਕ ਨਹੀਂ ਆਵੇਗਾ । ਵ੍ਹਾਈਟ ਹਾਊਸ ਨੇ ਕਿਹਾ ਕਿ ਉਹ ਗੌਤਮ ਅਡਾਨੀ ਖ਼ਿਲਾਫ਼ ਲੱਗੇ ਦੋਸ਼ਾਂ ਤੋਂ ਜਾਣੂ ਹੈ ਅਤੇ ਉਸ ਨੂੰ ਯਕੀਨ ਹੈ ਕਿ ਇਸ ਮਗਰੋਂ ਪੈਦਾ ਹੋਏ ਹਾਲਾਤ ਨਾਲ ਦੋਵੇਂ ਮੁਲਕ ਸਿੱਝ ਲੈਣਗੇ । ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਨ-ਪੀਅਰੇ ਨੇ ਵੀਰਵਾਰ ਨੂੰ ਆਪਣੇ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਅਡਾਨੀ ਖ਼ਿਲਾਫ਼ ਲੱਗੇ ਦੋਸ਼ਾਂ ਤੋਂ ਜਾਣੂ ਹੈ । ਪੀਅਰੇ ਨੇ ਕਿਹਾ ਕਿ ਜ਼ਾਹਿਰ ਹੈ ਕਿ ਅਸੀਂ ਇਨ੍ਹਾਂ ਦੋਸ਼ਾਂ ਤੋਂ ਜਾਣੂ ਹਾਂ ਅਤੇ ਮੈਂ ਤੁਹਾਨੂੰ ਅਡਾਨੀ ਗਰੁੱਪ ’ਤੇ ਲੱਗੇ ਦੋਸ਼ਾਂ ਬਾਰੇ ਵਿਸਥਾਰਤ ਜਾਣਕਾਰੀ ਹਾਸਲ ਕਰਨ ਲਈ ਐੱਸ. ਈ. ਸੀ. (ਸਕਿਉਰਿਟੀਜ਼ ਐਂਡ ਐਕਸਚੇਂਜ ਕਮਿਸ਼ਨ) ਅਤੇ ਡੀਓਜੇ (ਨਿਆਂ ਵਿਭਾਗ) ਨਾਲ ਸੰਪਰਕ ਕਰਨ ਲਈ ਆਖਾਂਗੀ । ਅਮਰੀਕਾ ਅਤੇ ਭਾਰਤ ਦੇ ਸਬੰਧਾਂ ਬਾਰੇ ਮੈਂ ਸਿਰਫ਼ ਇਹੋ ਆਖਾਂਗੀ ਕਿ ਸਾਡਾ ਮੰਨਣਾ ਹੈ ਕਿ ਇਹ ਸਬੰਧ ਸਾਡੇ ਲੋਕਾਂ ਦੇ ਆਪਸੀ ਸਬੰਧਾਂ ਅਤੇ ਕਈ ਆਲਮੀ ਮੁੱਦਿਆਂ ਨੂੰ ਲੈ ਕੇ ਸਹਿਯੋਗ ’ਤੇ ਆਧਾਰਿਤ ਇਕ ਬੇਹੱਦ ਮਜ਼ਬੂਤ ਨੀਂਹ ’ਤੇ ਟਿਕੇ ਹੋਏ ਹਨ । ਉਨ੍ਹਾਂ ਸਥਿਤੀ ਨਾਲ ਸਿੱਝਣ ’ਚ ਦੋਵੇਂ ਮੁਲਕਾਂ ਦੀ ਸਮਰੱਥਾ ’ਤੇ ਭਰੋਸਾ ਜਤਾਇਆ । ਪ੍ਰੈੱਸ ਸਕੱਤਰ ਨੇ ਕਿਹਾ ਕਿ ਸਾਡਾ ਮੰਨਣਾ ਹੈ ਅਤੇ ਸਾਨੂੰ ਭਰੋਸਾ ਹੈ ਕਿ ਅਸੀਂ ਇਸ ਮੁੱਦੇ ਨੂੰ ਉਸੇ ਤਰ੍ਹਾਂ ਹੱਲ ਕਰ ਲਵਾਂਗੇ ਜਿਵੇਂ ਕਿ ਅਸੀਂ ਹੋਰ ਮੁੱਦਿਆਂ ਦਾ ਹੱਲ ਕੱਢਿਆ ਹੈ । ਅਮਰੀਕੀ ਨਿਆਂ ਵਿਭਾਗ ਨੇ ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਅਡਾਨੀ, ਉਸ ਦੇ ਭਤੀਜੇ ਸਾਗਰ ਅਤੇ ਛੇ ਹੋਰਾਂ ’ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦਾ ਦੋਸ਼ ਲਾਇਆ ਹੈ । ਹਾਲਾਂਕਿ ਦੋਸ਼ਾਂ ’ਚ ਅਧਿਕਾਰੀਆਂ ਦੇ ਨਾਮ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ । ਇਨ੍ਹਾਂ ਪ੍ਰਾਜੈਕਟਾਂ ਤੋਂ ਅਡਾਨੀ ਗਰੁੱਪ ਨੂੰ 20 ਸਾਲ ਤੋਂ ਵਧ ਸਮੇਂ ’ਚ ਦੋ ਅਰਬ ਡਾਲਰ ਤੋਂ ਵਧ ਲਾਭ ਹੋਣ ਦੀ ਉਮੀਦ ਜਤਾਈ ਗਈ ਹੈ । ਉਂਜ ਅਡਾਨੀ ਗਰੁੱਪ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਲਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਗਰੁੱਪ ਸਾਰੇ ਕਾਨੂੰਨਾਂ ਦੀ ਪਾਲਣਾ ਕਰਦਾ ਹੈ ।

Advertisement
Advertisement
Advertisement
Advertisement
Scroll to Top