Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:18 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਕੀਤਾ ਵਿਰੋਧ

ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਕੀਤਾ ਵਿਰੋਧ

ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਕੀਤਾ ਵਿਰੋਧ
ਨਵੀਂ ਦਿੱਲੀ : ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਅੱਜ ਵਿਰੋਧ ਕੀਤਾ ਹੈ । ਕਮੇਟੀ ਬਣਾਉਣ ਦਾ ਸੁਝਾਅ ਸੀਨੀਅਰ ਵਕੀਲ ਅਤੇ ਅਦਾਲਤੀ ਮਿੱਤਰ ਅਪਰਾਜਿਤਾ ਸਿੰਘ ਵੱਲੋਂ ਜਸਟਿਸ ਅਭੈ ਐੱਸ ਓਕਾ ਅਤੇ ਆਗਸਟੀਨ ਜੌਰਜ ਮਸੀਹ ਦੇ ਬੈਂਚ ਅੱਗੇ ਰੱਖਿਆ ਗਿਆ ਸੀ ਜੋ ਦਿੱਲੀ-ਐੱਨ. ਸੀ. ਆਰ. ’ਚ ਵਧ ਰਹੇ ਪ੍ਰਦੂਸ਼ਣ ਨਾਲ ਸਬੰਧਤ ਕੇਸ ਦੀ ਸੁਣਵਾਈ ਕਰ ਰਿਹਾ ਹੈ । ਉਨ੍ਹਾਂ ਪ੍ਰਸਤਾਵਿਤ ਤੱਥ ਖੋਜ ਕਮੇਟੀ ਦਾ ਹਿੱਸਾ ਬਣਾ ਕੇ ਜੱਜਾਂ ਦੀ ਮਹਾਰਤ ਦਾ ਲਾਹਾ ਲੈਣ ਦੀ ਮੰਗ ਕੀਤੀ । ਅਦਾਲਤੀ ਮਿੱਤਰ ਨੇ ਕਿਹਾ ਕਿ ਜੱਜ ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਜਿਹੇ ਮੁੱਦਿਆਂ ਨਾਲ ਪਹਿਲਾਂ ਸਿੱਝਦੇ ਆਏ ਹਨ । ਇਸ ਦੌਰਾਨ ਬੈਂਚ ਨੇ ਦਿੱਲੀ-ਐੱਨ. ਸੀ. ਆਰ. ’ਚ ਜੀਆਰਏਪੀ-4 ਪਾਬੰਦੀਆਂ ਲਾਗੂ ਕਰਨ ’ਚ ਕੋਤਾਹੀ ’ਤੇ ਨਾਰਾਜ਼ਗੀ ਜਤਾਈ । ਉਨ੍ਹਾਂ ਸੁਪਰੀਮ ਕੋਰਟ ਦੇ 13 ਵਕੀਲਾਂ ਨੂੰ ਕੋਰਟ ਕਮਿਸ਼ਨਰ ਵਜੋਂ ਦਿੱਲੀ ਦੇ ਵੱਖ ਵੱਖ ਦਾਖ਼ਲਾ ਪੁਆਇੰਟਾਂ ਦਾ ਦੌਰਾ ਕਰਕੇ ਟਰੱਕਾਂ ਦੇ ਦਾਖ਼ਲੇ ’ਤੇ ਪਾਬੰਦੀ ਦੀ ਨਿਗਰਾਨੀ ਕਰਨ ਲਈ ਕਿਹਾ । ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਜੀ. ਆਰ. ਏ. ਪੀ.-4 ਪਾਬੰਦੀਆਂ ਹਟਾਉਣ ਜਾਂ ਰੋਕਾਂ ਜਾਰੀ ਰੱਖਣ ਬਾਰੇ 25 ਨਵੰਬਰ ਨੂੰ ਵਿਚਾਰ ਕਰਨਗੇੇ । ਅਦਾਲਤੀ ਮਿੱਤਰ ਅਪਰਾਜਿਤਾ ਸਿੰਘ ਵੱਲੋਂ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੇ ਸੁਝਾਅ ਦਾ ਅੱਜ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਤਿੱਖਾ ਵਿਰੋਧ ਕੀਤਾ । ਭਾਟੀ ਨੇ ਕਿਹਾ ਕਿ ਕੇਂਦਰ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਕ ਹੋਰ ਨਿਗਰਾਨ ਕਮੇਟੀ ਬਣਾਏ ਜਾਣ ਨਾਲ ਇਸ ਦਾ ਉਲਟਾ ਪ੍ਰਭਾਵ ਪੈ ਸਕਦਾ ਹੈ । ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਬਣਾਉਣ ਦੇ ਸੁਝਾਅ ਦਾ ਤਿੱਖਾ ਵਿਰੋਧ ਕਰਦੇ ਹਾਂ । ਵਾਧੂ ਜੁਡੀਸ਼ਲ ਕਮੇਟੀ ਬਣਾਉਣ ਦੀ ਲੋੜ ਨਹੀਂ ਹੈ ਕਿਉਂਕਿ ਅਦਾਲਤ ਪਹਿਲਾਂ ਹੀ ਹਾਲਾਤ ’ਤੇ ਨਜ਼ਰ ਰੱਖ ਰਹੀ ਹੈ । ਅਸੀਂ ਚਿੰਤਾਵਾਂ ਦੂਰ ਕਰਕੇ ਤੇ ਖਾਮੀਆਂ ਦਰੁਸਤ ਕਰਕੇ ਅੱਗੇ ਵਧ ਰਹੇ ਹਾਂ ।

Advertisement
Advertisement
Advertisement
Advertisement
Scroll to Top