Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਪੁਲਸ ਨੇ ਕੀਤਾ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ

ਮਨੀਪੁਰ ਪੁਲਸ ਨੇ ਕੀਤਾ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ

ਮਨੀਪੁਰ ਪੁਲਸ ਨੇ ਕੀਤਾ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ
ਇੰਫਾਲ : ਭਾਰਤ ਦੇਸ਼ ਦੇ ਸੂਬੇ ਮਨੀਪੁਰ ਪੁਲਸ ਨੇ ਚੁਣੇ ਲੋਕ ਨੁਮਾਇੰਦਿਆਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸੇ ਦੌਰਾਨ ਮਨੀਪੁਰ ਦੇ ਇੱਕ ਮੰਤਰੀ ਨੇ ਭੀੜ ਦੇ ਹਮਲੇ ਤੋਂ ਬਚਣ ਲਈ ਇੰਫਾਲ ਪੂਰਬੀ ਜ਼ਿਲ੍ਹੇ ’ਚ ਸਥਿਤ ਆਪਣੇ ਜੱਦੀ ਘਰ ਦੇ ਚਾਰੇ ਪਾਸੇ ਕੰਡੇਦਾਰ ਤਾਰ ਤੇ ਲੋਹੇ ਦਾ ਜੰਗਲਾ ਲਗਵਾ ਲਿਆ ਹੈ । ਅਧਿਕਾਰੀਆਂ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਸੱਤੇ ਮੁਲਜ਼ਮਾਂ ਨੂੰ ਪਿਛਲੇ ਦੋ ਦਿਨਾਂ ਅੰਦਰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ । ਇਸ ਤੋਂ ਪਹਿਲਾਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਰਿਹਾਇਸ਼ਾਂ ’ਤੇ ਅਗਜ਼ਨੀ ਕਰਨ ਦੇ ਦੋਸ਼ ਹੇਠ 25 ਜਣੇ ਗ੍ਰਿਫ਼ਤਾਰ ਕੀਤੇ ਗਏ ਸਨ । ਇਸੇ ਦੌਰਾਨ ਮਨੀਪੁਰ ਦੇ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਬਾਰੇ ਮੰਤਰੀ ਐੱਲ ਸੁਸਿੰਦਰੋ ਮੇਇਤੀ ਨੇ ਆਪਣੇ ਜੱਦੀ ਘਰ ਦੇ ਚਾਰੇ ਪਾਸੇ ਕੰਡੇਦਾਰ ਤਿਆਰ ਤੇ ਲੋਹੇ ਦਾ ਜੰਗਲਾ ਲਗਵਾ ਲਿਆ ਹੈ । ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਤਿੰਨ ਮਈ ਨੂੰ ਹੋਏ ਹਮਲੇ ਤੋਂ ਬਾਅਦ ਤੀਜੀ ਵਾਰ 16 ਨਵੰਬਰ ਨੂੰ ਉਸ ਦੀਆਂ ਜਾਇਦਾਦਾਂ ’ਤੇ ਹਮਲਾ ਕੀਤਾ ਗਿਆ ਹੈ । ਇਸੇ ਦੌਰਾਨ ਨੈਸ਼ਨਲ ਪੀਪਲਜ਼ ਪਾਰਟੀ ਦੀ ਮਨੀਪੁਰ ਇਕਾਈ ਨੇ ਆਪਣੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਬੀਰੇਨ ਸਿੰਘ ਸਰਕਾਰ ਵੱਲੋਂ ਸੱਦੀ ਗਈ ਕਿਸੇ ਵੀ ਮੀਟਿੰਗ ’ਚ ਸ਼ਾਮਲ ਨਾ ਹੋਣ ।

Advertisement
Advertisement
Advertisement
Advertisement
Scroll to Top