Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ

ਦੁਆਰਾ: Punjab Bani ਪ੍ਰਕਾਸ਼ਿਤ :Friday, 22 November, 2024, 09:46 AM

ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ
ਚੰਡੀਗੜ੍ਹ : ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ.) ਨੇ ਪਾਣੀ ਦੀ ਉਪਲੱਬਧਤਾ ਨੂੰ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ।ਬੋਰਡ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀ. ਬੀ. ਐੱਮ. ਬੀ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਅਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀ. ਬੀ. ਐੱਮ. ਬੀ. ਦੇ
ਮੈਂਬਰ ਹਨ ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਪਾਣੀ ਦਾ ਪੱਧਰ 1,633 ਫੁੱਟ ਦਰਜ ਕੀਤਾ ਗਿਆ ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ’ਚ ਪਾਣੀ ਦਾ ਪੱਧਰ 1,343 ਫੁੱਟ ਰਿਕਾਰਡ ਹੋਇਆ ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ।ਅਧਿਕਾਰੀ ਨੇ ਕਿਹਾ ਕਿ ਭਾਖੜਾ ’ਚ ਪਾਣੀ ਦੀ ਮੌਜੂਦਾ ਭੰਡਾਰਨ ਸਮਰੱਥਾ ਕੁੱਲ ਸਮਰੱਥਾ ਦਾ ਕਰੀਬ 63 ਫ਼ੀਸਦ ਹੈ ਜੋ ਆਮ ਨਾਲੋਂ 10 ਫ਼ੀਸਦ ਘੱਟ ਹੈ ਜਦਕਿ ਪੌਂਗ ’ਚ ਭੰਡਾਰਨ ਸਮਰੱਥਾ 50 ਫ਼ੀਸਦ ਹੈ ਜੋ ਆਮ ਨਾਲੋਂ 15 ਫ਼ੀਸਦ ਘੱਟ ਹੈ। ਜਲਵਾਯੂ ਹਾਲਾਤ ਅਤੇ ਵਾਤਾਵਰਨ ਕਾਰਨਾਂ ਦੇ ਆਧਾਰ ’ਤੇ ਜਲ ਭੰਡਾਰਾਂ ’ਚ ਪਾਣੀ ਦਾ ਪ੍ਰਵਾਹ ਰੋਜ਼ਾਨਾ ਬਦਲਦਾ ਰਹਿੰਦਾ ਹੈ ।