Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ

ਦੁਆਰਾ: Punjab Bani ਪ੍ਰਕਾਸ਼ਿਤ :Friday, 22 November, 2024, 09:28 AM

ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ
ਵਾਸ਼ਿੰਗਟਨ : ਰਾਸ਼ਟਰਵਾਦੀ ਕਾਂਗਰਸ ਪਾਰਟੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਸਥਿਤ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਨੂੰ ਅਮਰੀਕੀ ਏਜੰਸੀਆਂ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਇਸ ਸਮੇਂ ਆਇਓਵਾ ਦੀ ਜੇਲ੍ਹ ਵਿੱਚ ਬੰਦ ਹੈ । ਇਸ ਤੋਂ ਇਲਾਵਾ ਹੋਰ ਕੋਈ ਵੇਰਵਾ ਫੌਰੀ ਉਪਲੱਬਧ ਨਹੀਂ ਹੈ। ਮੰਨਿਆ ਜਾਂਦਾ ਹੈ ਕਿ ਅਨਮੋਲ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਲਗਾਤਾਰ ਅਮਰੀਕਾ ਵਿੱਚ ਆਉਂਦਾ-ਜਾਂਦਾ ਹੈ । ਉਹ ਲਾਰੈਂਸ ਦਾ ਛੋਟਾ ਭਰਾ ਹੈ, ਜਿਸ ’ਤੇ ਜੇਲ੍ਹ ਵਿੱਚ ਰਹਿਣ ਦੇ ਬਾਵਜੂਦ ਆਲਮੀ ਅਪਰਾਧਕ ਗਰੋਹ ਚਲਾਉਣ ਦਾ ਦੋਸ਼ ਹੈ । ਲਾਰੈਂਸ ਇਸ ਸਮੇਂ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅਨਮੋਲ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਐੱਨ. ਸੀ. ਪੀ. ਆਗੂ ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ ਦੀ ਹੱਤਿਆ ਸਮੇਤ ਕਈ ਅਪਰਾਧਕ ਮਾਮਲਿਆਂ ਵਿੱਚ ਲੋੜੀਂਦਾ ਹੈ । ਇਸ ਸਾਲ 14 ਅਪਰੈਲ ਨੂੰ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਬਾਂਦਰਾ ਇਲਾਕੇ ਵਿੱਚ ਸਥਿਤ ਘਰ ’ਤੇ ਗੋਲੀਬਾਰੀ ਦੀ ਘਟਨਾ ਵਿੱਚ ਵੀ ਕਥਿਤ ਤੌਰ ’ਤੇ ਉਸ ਦਾ ਹੱਥ ਹੈ । ਭਾਰਤ ਨੇ ਅਨਮੋਲ ਦੀ ਹਵਾਲਗੀ ਦੀ ਮੰਗ ਕੀਤੀ ਹੈ ।