Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਆਸਟਰੇਲੀਆਈ ਸੰਸਦ ਵਿਚ ਹੋਇਆ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪੇਸ਼

ਆਸਟਰੇਲੀਆਈ ਸੰਸਦ ਵਿਚ ਹੋਇਆ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪੇਸ਼

ਆਸਟਰੇਲੀਆਈ ਸੰਸਦ ਵਿਚ ਹੋਇਆ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪੇਸ਼
ਮੈਲਬੌਰਨ : ਭਾਰਤੀ ਵਿਦਿਆਰਥੀਆਂ ਦੀ ਕੈਨੇਡਾ ਤੋ਼ ਬਾਅਦ ਮਨਪਸੰਦ ਵਿਦੇਸ਼ੀ ਧਰਤੀ ਆਸਟਰੇਲੀਆ ਦੀ ਸੰਚਾਰ ਮੰਤਰੀ ਨੇ ਸੰਸਦ ਵਿਚ ਇਕ ਅਜਿਹਾ ਕਾਨੂੰਨ ਪੇਸ਼ ਕੀਤਾ, ਜਿਸ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਰਹੇਗੀ । ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਨ੍ਹੀਂ ਦਿਨੀਂ ਮਾਪਿਆਂ ਲਈ ਆਨਲਾਈਨ ਸੁਰੱਖਿਆ ਵੱਡੀ ਚੁਣੌਤੀ ਬਣ ਗਈ ਹੈ । ਇਨ੍ਹਾਂ ਪਲੇਟਫ਼ਾਰਮਾਂ ’ਤੇ ਅਕਾਊਂਟ ਬਣਾਉਣ ਤੋਂ ਰੋਕਣ ਵਿਚ ਅਸਫ਼ਲ ਰਹਿੰਦੇ ਹਨ ਤਾਂ ਉਨ੍ਹਾਂ ’ਤੇ 5 ਕਰੋੜ ਆਸਟਰੇਲੀਅਨ ਡਾਲਰ ਤਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਰੋਲੈਂਡ ਨੇ ਕਿਹਾ ਕਿ ਸੋਸ਼ਲ ਮੀਡੀਆ ਆਸਟਰੇਲੀਆ ਦੇ ਬਹੁਤ ਸਾਰੇ ਨੌਜਵਾਨਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ । ਲਗਭਗ ਦੋ-ਤਿਹਾਈ, 14 ਤੋਂ 17 ਸਾਲ ਦੀ ਉਮਰ ਦੇ ਆਸਟਰੇਲੀਅਨ ਬੱਚਿਆਂ ਨੇ ਬਹੁਤ ਜ਼ਿਆਦਾ ਨੁਕਸਾਨਦੇਹ ਸਮੱਗਰੀ ਆਨਲਾਈਨ ਦੇਖੀ ਹੈ, ਜਿਸ ਵਿਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਖ਼ੁਦਕੁਸ਼ੀ ਜਾਂ ਖ਼ੁਦ ਨੂੰ ਨੁਕਸਾਨ ਪਹੁੰਚਾਣ ਸਮੇਤ ਹਿੰਸਕ ਸਮੱਗਰੀ ਸ਼ਾਮਲ ਹੈ । ਇਕ ਚੌਥਾਈ ਬੱਚਿਆਂ ਨੇ ਅਸੁਰੱਖਿਅਤ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਤ ਕਰਨ ਵਾਲੀ ਸਮੱਗਰੀ ਵੇਖੀ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਖੋਜ ਵਿਚ ਪਾਇਆ ਗਿਆ ਹੈ ਕਿ 95 ਫ਼ੀ ਸਦੀ ਆਸਟਰੇਲੀਅਨ ਮਾਪਿਆਂ ਨੇ ਆਨਲਾਈਨ ਸੁਰੱਖਿਆ ਨੂੰ ਅਪਣੇ ਪਾਲਣ-ਪੋਸ਼ਣ ਲਈ ਸੱਭ ਤੋਂ ਵੱਡੀ ਚੁਣੌਤੀਆਂ ਵਿਚੋਂ ਇਕ ਮੰਨਿਆ ਹੈ ।

Advertisement
Advertisement
Advertisement
Advertisement
Scroll to Top