ਨਗਰ ਨਿਗਮ ਅਤੇ ਨਗਰ ਪਾਲਿਕਾ ਸਬੰਧੀ 25 ਨਵੰਬਰ ਤੱਕ ਹੋ ਜਾਵੇਗਾ ਚੋਣਾਂ ਦਾ ਨੋਟੀਫਿਕੇਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Friday, 22 November, 2024, 10:53 AM

ਨਗਰ ਨਿਗਮ ਅਤੇ ਨਗਰ ਪਾਲਿਕਾ ਸਬੰਧੀ 25 ਨਵੰਬਰ ਤੱਕ ਹੋ ਜਾਵੇਗਾ ਚੋਣਾਂ ਦਾ ਨੋਟੀਫਿਕੇਸ਼ਨ
ਚੰਡੀਗੜ੍ਹ : ਪੰਜਾਬ `ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ । ਪੰਜਾਬ ਸਰਕਾਰ ਨੇ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ `ਚ ਜਵਾਬ ਦਾਖਲ ਕੀਤਾ ਹੈ । ਪੰਜਾਬ ਸਰਕਾਰ ਨੇ ਕਿਹਾ ਕਿ ਹੈ ਕਿ ਉਹ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰ ਦੇਵੇਗੀ । ਵੀਰਵਾਰ ਨੂੰ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਤੱਕ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ।