Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ
ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ. ਐਸ. ਐਸ. ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ । ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ. ਐਸ. ਐਸ. ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ. ਐਸ. ਐਸ. ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਤੀ ਸਾਲ 5 ਲੱਖ ਟਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਜਪਾਨ ਦੀ ਕੰਪਨੀ ‘ਏਚੀ ਸਟੀਲ ਕਾਰਪੋਰੇਸ਼ਨ’ ਦੇ ਸਹਿਯੋਗ ਨਾਲ 1750 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾਵੇਗਾ ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ ਅਤੇ ਕੰਪਨੀ ਇਸ ਪਲਾਂਟ ਤੋਂ “ਗਰੀਨ ਸਟੀਲ” ਤਿਆਰ ਕਰੇਗੀ । ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਅਤੇ ਦੇਸ਼ ਲਈ ਵੱਡਾ ਮਾਲੀਆ ਪੈਦਾ ਕਰੇਗਾ ਕਿਉਂਕਿ ਵੱਖ-ਵੱਖ ਜਾਪਾਨੀ/ਯੂਰਪੀਅਨ ਕੰਪਨੀਆਂ ਨੂੰ ਕੁੱਲ ਉਤਪਾਦਨ ਦਾ 20 ਫੀਸਦੀ ਤੋਂ ਵੱਧ ਨਿਰਯਾਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੀ. ਐਸ. ਐਸ. ਐਲ. ਵਿਸ਼ਵ ਭਰ ਵਿੱਚ ਨਾਮੀ ਕੰਪਨੀ ਹੈ ਅਤੇ ਇਸ ਵੱਕਾਰੀ ਕੰਪਨੀ ਵੱਲੋਂ ਸੂਬੇ ਵਿੱਚ ਕੀਤਾ ਗਿਆ ਵੱਡਾ ਨਿਵੇਸ਼ ਹੋਰ ਕੰਪਨੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੁਣ ਤੱਕ ਸੂਬੇ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵਰਗੀਆਂ ਮੋਹਰੀ ਕੰਪਨੀਆਂ ਦੇ ਨਾਲ ਲਗਭਗ 86,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿੱਚ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਉੱਤਮ ਉਦਯੋਗਿਕ ਅਤੇ ਕਿਰਤ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਉੱਦਮਾਂ ਲਈ ਹਮੇਸ਼ਾ ਤਿਆਰ ਹੈ ।

ਇਸ ਮੌਕੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top