Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਡਿਪੂ ਦੀ ਕਾਨਫਰੰਸ ਆਯੋਜਿਤ

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਡਿਪੂ ਦੀ ਕਾਨਫਰੰਸ ਆਯੋਜਿਤ

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਡਿਪੂ ਦੀ ਕਾਨਫਰੰਸ ਆਯੋਜਿਤ
ਪਟਿਆਲਾ : ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਡਿਪੂ ਦੀ ਕਾਨਫਰੰਸ ਭਜਨ ਸਿੰਘ ਜਥੇਦਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਂਦਰ ਵਲੋਂ ਸਾਥੀ ਨਿਰਮਲ ਸਿੰਘ ਧਾਲੀਵਾਲ ਸਰਪ੍ਰਸਤ, ਸਾਥੀ ਉਤਮ ਸਿੰਘ ਬਾਗੜੀ ਪ੍ਰਧਾਨ, ਰਾਮ ਸਰੂਪ ਅਗਰਵਾਲ ਚੇਅਰਮੈਨ, ਸੁਖਦੇਵ ਰਾਮ ਸੁੱਖੀ ਵਿੱਤ ਸਕੱਤਰ ਸ਼ਾਮਲ ਹੋਏ। ਸਭ ਤੋਂ ਪਹਿਲਾਂ ਪਿਛਲੇ ਤਿੰਨ ਸਾਲਾਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਉਪਰੰਤ ਰਮੇਸ਼ ਕੁਮਾਰ ਜਨਰਲ ਸਕੱਤਰ ਪਟਿਆਲਾ ਡਿਪੂ ਨੇ ਤਿੰਨ ਸਾਲਾਂ ਦੀ ਰਿਪੋਰਟ ਪੇਸ਼ ਕੀਤੀ । ਰਮੇਸ਼ ਕੁਮਾਰ ਨੇ ਆਪਣੇ ਭਾਸ਼ਨ ਵਿੱਚ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਸ ਵਿੱਚ ਉਹਨਾਂ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ । ਜਿਸ ਦਾ ਖਮਿਆਜਾ ਜਿਮਨੀ ਚੋਣਾਂ ਵਿੱਚ ਭੁਗਤਣਾ ਪਵੇਗਾ । ਪੀ. ਆਰ. ਟੀ. ਸੀ. ਬਾਰੇ ਚਿੰਤਾ ਪ੍ਰਗਟ ਕੀਤੀ ਕਿ ਪੀ. ਆਰ. ਟੀ. ਸੀ. ਵਿੱਚ ਬੱਸਾਂ ਦੀ ਘਾਟ ਹੋਣ ਕਾਰਨ ਹਜਾਰਾਂ ਕਿਲੋਮੀਟਰ ਰੋਜ਼ ਮਿਸ ਹੋ ਰਹੇ ਹਨ। ਪਰ ਉਹਨਾਂ ਦਾ ਟੈਕਸ ਪੀ. ਆਰ. ਟੀ. ਸੀ. ਨੂੰ ਭਰਨਾ ਪੈ ਰਿਹਾ ਹੈ, ਜਿਸ ਕਾਰਨ ਮਹਿਕਮੇ ਨੂੰ ਦੂਰੀ ਮਾਰ ਪੈ ਰਹੀ ਹੈ । ਇਨ੍ਹਾਂ ਕਿਹਾ ਕਿ ਪੀ. ਆਰ. ਟੀ. ਸੀ. ਪਟਿਆਲਾ ਡਿਪੂ ਵਿੱਚੋ ਜ਼ੋ ਸਾਥੀ 70 ਸਾਲ ਦੇ ਹੋ ਚੁੱਕੇ ਹਨ ਦਸੰਬਰ ਮਹੀਨੇ ਵਿੱਚ ਉਹਨਾਂ ਦਾ ਸਨਮਾਨ ਕੀਤਾ ਜਾਵੇਗਾ । ਸਾਥੀ ਕਰਮ ਸਿੰਘ ਵਿੱਤ ਸਕੱਤਰ ਨੇ ਵਿੱਤ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਹਾਜਰ ਸਾਥੀਆਂ ਨੇ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ। ਕਾਨਫਰੰਸ ਨੂੰ ਸਾਥੀ ਨਿਰਮਲ ਸਿੰਘ ਧਾਲੀਵਾਲ ਨੇ ਸੰਬੋਧਨ ਕਰਦੇ ਹੋਏ ਸਮੁੱਚੇ ਹਾਲਾਤ ਤੇ ਚਾਨਣਾ ਪਾਇਆ। ਕੇਂਰਦ ਦੀ ਸਰਕਾਰ ਪਬਲਿਕ ਸੈਕਟਰ ਵਿਰੋਧੀ ਹੈ ਇਸ ਕਰਕੇ ਸਾਨੂੰ ਪਬਲਿਕ ਸੈਕਟਰ ਨੂੰ ਬਚਾਉਣ ਲਈ ਇਕੱਠੇ ਹੋ ਕੇ ਸੰਘਰਸ਼ ਕਰਨਾ ਪੈਂਦਾ ਹੈ । ਠੇਕੇ ਤੇ ਭਰਤੀ ਵਰਕਰਾਂ ਦਾ ਆਰਥਿਕ ਸ਼ੋਸ਼ਣ ਕਰਨ ਦੇ ਨਾਲ ਨਾਲ ਉਹਨਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ । ਪੰਜਾਬ ਸਰਕਾਰ ਵੀ ਸਰਕਾਰੀ ਟਰਾਂਸਪੋਰਟ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਆਪਣੇ ਰਾਜ ਵਿੱਚ ਇਕ ਵੀ ਨਵੀਂ ਬੱਸ ਪੰਜਾਬ ਰੋਡਵੇਜ਼ ਤੇ ਪੀ. ਆਰ. ਟੀ. ਸੀ. ਅੰਦਰ ਨਹੀਂ ਪਾਈ । ਸਾਥੀ ਨੇ ਮੰਗ ਕੀਤੀ ਕਿ ਪੰਜਾਬ ਅਤੇ ਪੈਪਸੂ ਵਿੱਚ ਆਪਣੀ ਮਾਲਕੀ ਦੀਆਂ 800 ਬੱਸਾਂ ਬਿਨਾਂ ਦੇਰੀ ਤੋਂ ਪਾਈਆਂ ਜਾਣ । ਕੱਚੇ ਕਾਮੇ ਪੱਕੇ ਕੀਤੇ ਜਾਣ, 400500 ਪੈਨਸ਼ਨ ਤੋਂ ਵਾਂਝੇ ਰਹਿ ਗਏ ਮੁਲਾਜਮਾਂ ਨੂੰ ਪੈਨਸ਼ਨ ਦਿੱਤੀ ਜਾਵੇ, ਪੰਜਾਬ ਸਰਕਾਰ ਪੀ. ਆਰ. ਟੀ. ਸੀ. ਨੂੰ ਸਰਕਾਰੀ ਅਦਾਰਾ ਐਲਾਨੇ, 500 ਕਰੋੜ ਰੁਪਏ ਸਫਰ ਸਹੂਲਤਾਂ ਦੇ ਪੈਸੇ ਦੇਣੇ ਤੇ ਹੋਰ ਮੰਗਾਂ ਦਾ ਨਿਪਟਾਰਾ ਛੇਤੀ ਕਰੇ । ਕਾਮਰੇਡ ਧਾਲੀਵਾਲ ਨੇ ਦੱਸਿਆ ਕਿ 5 ਦਸੰਬਰ ਨੂੰ ਭਾਈਚਾਰੇ ਯੂਨੀਅਨ ਦਾ ਇਜਲਾਸ ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਰੇ ਡਿਪੂਆਂ ਦੇ ਡੈਲੀਗੇਟ ਸ਼ਾਮਲ ਹੋਣਗੇ। ਇਸ ਤੋਂ ਬਾਅਦ ਸਰਬ ਸੰੰਮਤੀ ਨਾਲ ਸਾਥੀ ਕੁਲਦੀਪ ਸਿੰਘ ਗਰੇਵਾਲ ਸਰਪ੍ਰਸਤ, ਸੁਖਚੈਨ ਸਿੰਘ ਚੇਅਰਮੈਨ, ਲਾਭ ਸਿੰਘ ਰਾਣਾ ਪ੍ਰਧਾਨ, ਰਮੇਸ਼ ਕੁਮਾਰ ਜਨਰਲ ਸਕੱਤਰ, ਕਰਮ ਸਿੰਘ ਖਜਾਨਚੀ, ਸੁਖਦੇਵ ਸਿੰਘ ਪੰਧੇਰ ਨੂੰ ਪ੍ਰੈਸ ਸਕੱਤਰ ਬਣਾਇਆ ਗਿਆ ਅਤੇ ਹੋਰ ਸਾਰੇ ਅਹੁਦੇਦਾਰ ਸਰਬ ਸੰਮਤੀ ਨਾਲ ਚੁਣੇ ਗਏ ।

Advertisement
Advertisement
Advertisement
Advertisement
Scroll to Top