ਸਿੱਖ ਭਾਈਚਾਰੇ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 November, 2024, 01:19 PM

ਸਿੱਖ ਭਾਈਚਾਰੇ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ
ਚੰਡੀਗੜ੍ਹ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਸਮੇਤ ਸਿੱਖ ਭਾਈਚਾਰੇ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ ਸ਼ਲਾਘਾ ਕੀਤੀ । ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਵਿਚ ਪੁਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲਣ ਤੋਂ ਲੈ ਕੇ 31 ਅਕਤੂਬਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਲੰਡਨ (ਸਟੈਨਸਟੇਡ) ਵਿਚਕਾਰ ਓਪਰੇਸ਼ਨ ਸ਼ੁਰੂ ਕਰਨ ਵਾਲੇ ਏਅਰ ਇੰਡੀਆ ਦੇ ਜਹਾਜ਼ ’ਤੇ ਸਿੱਖ ਧਰਮ ਦੀ ਬੁਨਿਆਦੀ ਸਿੱਖਿਆ ‘ਏਕ ਓਂਕਾਰ’ ਨੂੰ ਪੇਂਟ ਕਰਨ ਤੱਕ, 2019, ਜਦੋਂ ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਸੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਭ ਤੋਂ ਵਧੀਆ ਤਰੀਕੇ ਨਾਲ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਬਹੁਤ ਸਾਰੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ।