Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਦੋ ਕਾਰਾਂ ਦੀ ਟੱਕਰ ਨਾਲ ਹੋਈ ਟੱਕਰ ਵਿਚ ਤਿੰਨ ਜਣਿਆਂ ਦੀ ਮੌਤ ਤੇ ਚਾਰ ਦੇ ਕਰੀਬ ਜ਼ਖਮੀ

ਦੁਆਰਾ: Punjab Bani ਪ੍ਰਕਾਸ਼ਿਤ :Monday, 18 November, 2024, 05:05 PM

ਦੋ ਕਾਰਾਂ ਦੀ ਟੱਕਰ ਨਾਲ ਹੋਈ ਟੱਕਰ ਵਿਚ ਤਿੰਨ ਜਣਿਆਂ ਦੀ ਮੌਤ ਤੇ ਚਾਰ ਦੇ ਕਰੀਬ ਜ਼ਖਮੀ
ਜਲੰਧਰ : ਜਲੰਧਰ ਵਿਖੇ ਦੋ ਕਾਰਾਂ ਦੀ ਇੱਕ ਟਰੱਕਨਾਲ ਹੋਈ ਟੱਕਰ ਦੇ ਚਲਦਿਆਂ ਜਿਥੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਉੇਥੇ ਚਾਰ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਘਟਨਾ ਵਾਲੀ ਥਾਂ `ਤੇ ਪਹੁੰਚੀ ਪੁਲਸ ਪਾਰਟੀ ਨੇ ਜਾਂਚ ਦੌਰਾਨ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਪੂਰੀ ਕਾਰ ਦੇ ਪਰਖੱਚੇ ਉੱਡ ਗਏ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ ਗਿਆ । ਪੁਲਸ ਥਾਣਾ ਡਿਵੀਜ਼ਨ ਨੰਬਰ 8 ਅਤੇ ਐਸ. ਐਸ. ਐਫ. ਦੀ ਟੀਮ ਜਾਂਚ ਲਈ ਘਟਨਾ ਵਾਲੀ ਥਾਂ `ਤੇ ਪਹੁੰਚ ਗਈ ਸੀ । ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੋ ਕਾਰਾਂ ਅਤੇ ਇੱਕ ਟਰੱਕ ਵਿਚਕਾਰ ਹੋਇਆ। ਦੋਸ਼ੀ ਟਰੱਕ ਡਰਾਈਵਰ ਆਪਣਾ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ । ਸਾਰੇ ਵਾਹਨ ਅੰਮ੍ਰਿਤਸਰ ਤੋਂ ਆ ਰਹੇ ਸਨ । ਟੱਕਰ ਤੋਂ ਬਾਅਦ ਟਰੱਕ ਦੂਜੀ ਲੇਨ `ਚ ਪਲਟ ਗਿਆ।ਹਾਦਸੇ ਤੋਂ ਤੁਰੰਤ ਬਾਅਦ ਮੌਕੇ `ਤੇ ਮੌਜੂਦ ਰਾਹਗੀਰਾਂ ਨੇ ਕਿਸੇ ਤਰ੍ਹਾਂ ਸਾਰਿਆਂ ਨੂੰ ਕਾਰ `ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣਾ ਸ਼ੁਰੂ ਕਰ ਦਿੱਤਾ। ਪਰ ਦੋ ਵਿਅਕਤੀਆਂ ਨੂੰ ਕਾਰ ਕੱਟ ਕੇ ਬਾਹਰ ਕੱਢਿਆ ਗਿਆ । ਘਟਨਾ ਵਾਲੀ ਥਾਂ `ਤੇ ਪਹੁੰਚੇ ਏ. ਐਸ. ਆਈ. ਸਤਪਾਲ ਨੇ ਦੱਸਿਆ ਕਿ ਇਕ ਬੱਚੇ ਅਤੇ ਇਕ ਔਰਤ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ । ਬੱਚੇ ਦੀ ਬਾਂਹ ਟੁੱਟ ਗਈ ਅਤੇ ਔਰਤ ਨੂੰ ਕੁਝ ਸੱਟਾਂ ਲੱਗੀਆਂ ਸਨ । ਪੁਲਿਸ ਮੁਤਾਬਕ ਕਾਰ ਵਿੱਚ ਛੇ ਤੋਂ ਸੱਤ ਲੋਕ ਸਵਾਰ ਸਨ । ਪੁਲਿਸ ਵੱਲੋਂ ਜ਼ਖ਼ਮੀਆਂ ਨੂੰ ਹਾਈਵੇਅ ’ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ।



Scroll to Top