Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:48 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਅਤੇ ਸਿਆਸੀ ਆਗੂਆਂ ਨੇ ਆਈ. ਟੀ. ਓ. ਵਿਜੈ ਮਹਿਤਾ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ

ਸਮਾਜਿਕ ਅਤੇ ਸਿਆਸੀ ਆਗੂਆਂ ਨੇ ਆਈ. ਟੀ. ਓ. ਵਿਜੈ ਮਹਿਤਾ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ

ਸਮਾਜਿਕ ਅਤੇ ਸਿਆਸੀ ਆਗੂਆਂ ਨੇ ਆਈ. ਟੀ. ਓ. ਵਿਜੈ ਮਹਿਤਾ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ
ਪਟਿਆਲਾ : ਉੱਘੇ ਸਮਾਜ ਸੇਵਕ ਇਨਕੰਮ ਟੈਕਸ ਆਫਿਸਰ (ਆਈ. ਟੀ. ਓ.) ਅਤੇ ਪਟਿਆਲਾ ਸ਼ਹਿਰ ਦੀਆਂ ਕਈ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਵਿਜੈ ਕੁਮਾਰ ਮਹਿਤਾ ਜੋ ਕਿ ਪਿਛਲੇ ਦਿਨੀ 6 ਨਵੰਬਰ ਨੂੰ ਅਕਾਲ ਚਲਾਣਾ ਕਰਗੇ ਸਨ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਰਿਟਾਇਰਡ ਪੀ. ਸੀ. ਪੀ. ਐਲ. ਅਧਿਕਾਰੀ ਸਰੋਜ ਬਾਲਾ ਉਹਨਾਂ ਦੇ ਭਰਾ ਅਸ਼ੋਕ ਮਹਿਤਾ ਅਤੇ ਸਪੁੱਤਰ ਰਾਹੁਲ ਮਹਿਤਾ ਨੇ ਦੱਸਿਆ ਕਿ ਅੱਜ ਉਹਨਾਂ ਦੀ ਅੰਤਿਮ ਕ੍ਰਿਆ ਜੋ ਕਿ ਹਨੂੰਮਾਨ ਮੰਦਿਰ ਰਾਜਪੁਰਾ ਰੋਡ ਵਿਖੇ ਸੰਪਨ ਹੋਈ । ਇਸ ਮੌਕੇ ਵੱਖ- ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵਿਸ਼ੇਸ ਤੌਰ ਤੇ ਪੁਹੰਚ ਕੇ ਵਿਛੜੀ ਰੂਹ ਨੂੰ ਭਾਵਨਾਤਮਕ ਸ਼ਰਧਾਂਜਲੀ ਭੇਂਟ ਕੀਤੀ, ਜਿਸ ਲਈ ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਪ੍ਰਧਾਨ ਪਵਨ ਗੁਪਤਾ, ਇੰਦਰ ਮੋਹਨ ਸਿੰਘ ਬਜਾਜ, ਜਗਜੀਤ ਸਿੰਘ ਦਰਦੀ, ਪ੍ਰਿੰਸੀਪਲ ਵਿਵੇਕ ਤਿਵਾੜੀ, ਕਾਂਗਰਸੀ ਆਗੂ ਅਨਿਲ ਮਹਿਤਾ, ਕ੍ਰਿਸ਼ਨ ਚੰਦ ਬੁੱਧੂ, ਹੈਪੀ ਸ਼ਰਮਾ, ਰਜੇਸ਼ ਲੱਕੀ ਸਾਰੇ ਹੀ ਐਮ. ਸੀ, ਰਜੇਸ਼ ਕੌਸ਼ਿਕ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਇਨਕਮ ਟੈਕਸ ਅਫਸਰ ਯੂਨੀਅਨ ਅਤੇ ਪੰਜਾਬ ਨੈਸ਼ਨਲ ਬੈਂਕ ਯੂਨੀਅਨ ਦੇ ਮੈਂਬਰਾਂ ਅਤੇ ਹੋਰ ਨਾਮਵਰ ਸ਼ਖਸ਼ੀਅਤਾਂ ਨੇ ਸ਼ੋਕ ਜਤਾਇਆ ਹੈ । ਇਸ ਮੌਕੇ ਉਨਾਂ ਨੇ ਕਿਹਾ ਕਿ ਵਿਜੈ ਮਹਿਤਾ ਜੀ ਦੇ ਅਚਾਨਕ ਸੁਰਗਵਾਸ ਹੋ ਜਾਣ ਕਰਕੇ ਪਟਿਆਲਾ ਸ਼ਹਿਰ ਅਤੇ ਸਮਾਜਿਕ ਜਗਤ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨਾਂ ਨੇ ਪਿੱਛੋਂ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਰੱਬ ਦਾ ਭਾਣਾ ਮੰਨਣ ਲਈ ਵੀ ਆਖਿਆ ।

Advertisement
Advertisement
Advertisement
Advertisement
Scroll to Top