Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:07 am

+91 90915 01313 , +91 90916 01313

punjabbanni@gmail.com
punjabbani@yahoo.com

ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ

ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ

ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ
ਚੰਡੀਗੜ੍ਹ, 18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਮਰਨ ਵਰਤ ਖਤਮ ਕਰਨ ਜੋ ਉਹਨਾਂ ਨੇ 12 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਸ਼ੁਰੂ ਕੀਤਾ ਸੀ । ਇਸਤਰੀ ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਭਰ ਵਿਚ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਵਾਸਤੇ ਮਾੜਾ ਰਾਸ਼ਨ ਦੇਣ ਅਤੇ ਉਹਨਾਂ ਵੱਲੋਂ ਆਂਗਣਵਾੜੀ ਘੁਟਾਲਾ ਬੇਨਕਾਬ ਕਰਨ ’ਤੇ ਉਹਨਾਂ ਦੀਆਂ ਸੇਵਾਵਾਂ ਖ਼ਤਮ ਕਰਨ ਖਿਲਾਫ ਇਹ ਮਰਨ ਵਰਤ ਸ਼ੁਰੂ ਕੀਤਾ ਸੀ ।ਬੀਬੀ ਹਰਗੋਬਿੰਦ ਕੌਰ ਨਾਲ ਪੂਰਨ ਇਕਜੁੱਟਤਾ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਨੇ ਕਿਹਾ ਕਿ ਪਾਰਟੀ ਉਹਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਤੇ ਉਹਨਾਂ ਦੀ ਲੜਾਈ ਤਰਕਸੰਗਤ ਨਤੀਜੇ ਤੱਕ ਲੈ ਕੇ ਜਾਵੇਗੀ । ਉਹਨਾਂ ਕਿਹਾ ਕਿ ਅਸੀਂ ਇਸ ਕੇਸ ਵਿਚ ਵੀ ਕਾਨੂੰਨੀ ਕਾਰਵਾਈ ਕਰ ਕੇ ਨਿਆਂ ਹਾਸਲ ਕਰਾਂਗੇ । ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਪੂਰੀ ਤਰ੍ਹਾਂ ਅਣਮਨੁੱਖੀ ਤੇ ਸਿਆਸੀ ਬਦਲਾਖੋਰੀ ਵਿਚ ਲੱਗੀ ਕਰਾਰ ਦਿੰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਬੀਬੀ ਹਰਗੋਬਿੰਦ ਕੌਰ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਪਰ ਪ੍ਰਸ਼ਾਸਨ ਵਿਚੋਂ ਕਿਸੇ ਨੇ ਵੀ ਉਹਨਾਂ ਵੱਲੋਂ ਚੁੱਕੇ ਮੁੱਦਿਆਂ ਦੇ ਹੱਲ ਵਾਸਤੇ ਕਦਮ ਨਹੀਂ ਚੁੱਕੇ ਹਾਲਾਂਕਿ ਇਹ ਮਸਲੇ ਗਰਭਧਾਰੀ ਮਾਵਾਂ ਤੇ ਦੁੱਧ ਪਿਆਉਂਦੀਆਂ ਮਾਵਾਂ ਨਾਲ ਸੰਬੰਧਤ ਹਨ । ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਭ੍ਰਿਸ਼ਟਾਚਾਰ ਵਿਚ ਰੁੱਝੀ ਹੈ ਅਤੇ ਉਸਨੇ ਸਰਕਾਰੀ ਏਜੰਸੀਆਂ ਤੋਂ ਰਾਸ਼ਨ ਵੰਡਣ ਦਾ ਕੰਮ ਖੋਹ ਕੇ ਰਿਸ਼ਵਤਾਂ ਬਦਲੇ ਇਹ ਕੰਮ ਪ੍ਰਾਈਵੇਟ ਹੱਥਾਂ ਵਿਚ ਸੌਂਪ ਦਿੱਤਾ ਹੈ ।

Advertisement
Advertisement
Advertisement
Advertisement
Scroll to Top