ਪੰਜਾਬ ਪੁਲਿਸ ਦੇ ਸਿਪਾਹੀ ਨੂੰ ਪੰਜਾਬ ਪੁਲਸ ਨੇ ਹੀ ਕੀਤਾ ਦੋ ਕਿੱਲੋ ਹੈਰੋਇਨ ਸਮੇਤ ਕਾਬੂ

ਪੰਜਾਬ ਪੁਲਿਸ ਦੇ ਸਿਪਾਹੀ ਨੂੰ ਪੰਜਾਬ ਪੁਲਸ ਨੇ ਹੀ ਕੀਤਾ ਦੋ ਕਿੱਲੋ ਹੈਰੋਇਨ ਸਮੇਤ ਕਾਬੂ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਪੰਜਾਬ ਪੁਲਸ ਦੇ ਹੀ ਇਕ ਸਿਪਾਹੀ ਨੂੰ ਦੋ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਮੋਬਾਇਲ ਅਤੇ ਕੁਝ ਪੈਸੇ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲੋਪੋਕੇ ਇਲਾਕੇ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਭਗਤਾਂ ਵਾਲਾ ਵਿਖੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ।ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ `ਚੋਂ 2 ਕਿੱਲੋ ਹੈਰੋਇਨ, ਮੋਬਾਈਲ ਫ਼ੋਨ ਅਤੇ ਕੁਝ ਪੈਸੇ ਬਰਾਮਦ ਹੋਏ । ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਮੁਹਾਲੀ ਵਿਚ ਬਤੌਰ ਕਾਂਸਟੇਬਲ ਤਾਇਨਾਤ ਸੀ । ਜਾਂਚ `ਚ ਸਾਹਮਣੇ ਆਇਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ `ਤੇ ਸਥਿਤ ਲੋਪੋਕੇ ਥਾਣਾ ਅਧੀਨ ਪੈਂਦੇ ਪਿੰਡ ਟਪਿਆਲਾ `ਚ ਰਹਿੰਦਿਆਂ ਉਸ ਦੇ ਹੈਰੋਇਨ ਸਮੱਗਲਰਾਂ ਨਾਲ ਸਬੰਧ ਬਣ ਗਏ ਸਨ। ਮੁਲਜ਼ਮ ਨੇ ਦੱਸਿਆ ਕਿ ਉਹ ਰਾਇਲ ਪਲਾਜ਼ਾ ਥਾਣਾ ਸਿਟੀ ਕੁਰਾਲੀ, ਮੁਹਾਲੀ ਵਿਚ ਨੌਕਰੀ ਕਰਦਾ ਹੈ। ਹਰ ਹਫ਼ਤੇ ਉਹ ਘਰ ਪਰਤਦਾ ਹੈ ।
