Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:20 am

+91 90915 01313 , +91 90916 01313

punjabbanni@gmail.com
punjabbani@yahoo.com

ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ’ਚ ਇਕ ਸਟੈਂਡ-ਅੱਪ ਕਾਮੇਡੀਅਨ ’ਤੇ ਮਾਮਲਾ ਦਰਜ

ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ’ਚ ਇਕ ਸਟੈਂਡ-ਅੱਪ ਕਾਮੇਡੀਅਨ ’ਤੇ ਮਾਮਲਾ ਦਰਜ

ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ’ਚ ਇਕ ਸਟੈਂਡ-ਅੱਪ ਕਾਮੇਡੀਅਨ ’ਤੇ ਮਾਮਲਾ ਦਰਜ
ਦੁਰਗ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਭਿਲਾਈ ’ਚ ਇਕ ਸ਼ੋਅ ਦੌਰਾਨ ਕਥਿਤ ਤੌਰ ’ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ’ਚ ਇਕ ਸਟੈਂਡ-ਅੱਪ ਕਾਮੇਡੀਅਨ ’ਤੇ ਮਾਮਲਾ ਦਰਜ ਕੀਤਾ ਗਿਆ ਹੈ । ਅਧਿਕਾਰੀਆਂ ਨੇ ਦਸਿਆ ਕਿ 15 ਨਵੰਬਰ ਨੂੰ ਹੋਏ ਇਸ ਸ਼ੋਅ ’ਚ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪ੍ਰੋਫੈਸਰਾਂ ਅਤੇ ਸੰਸਥਾ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਸੀ । ਆਈ. ਆਈ. ਟੀ. ਭਿਲਾਈ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਪ੍ਰਕਾਸ਼ ਨੇ ਕਿਹਾ ਕਿ ਜਦੋਂ ਰਾਠੀ ਨੇ ਅਪਣੇ ਸ਼ੋਅ ਦੌਰਾਨ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨੀ ਸ਼ੁਰੂ ਕੀਤੀ ਤਾਂ ਮੈਨੇਜਮੈਂਟ ਨੇ ਉਸ ਨੂੰ ਰੋਕ ਦਿਤਾ ਅਤੇ ਉਸ ਨੂੰ ਸਟੇਜ ਤੋਂ ਹੇਠਾਂ ਉਤਰਨ ਲਈ ਕਿਹਾ । ਪ੍ਰਕਾਸ਼ ਨੇ ਕਿਹਾ ਕਿ ਪਹਿਲਾਂ ਵੀ ਸੰਸਥਾ ਦੇ ਸਾਲਾਨਾ ਫੈਸਟੀਵਲ ਦੌਰਾਨ ਸਟੈਂਡ-ਅੱਪ ਕਾਮੇਡੀ ਕਰਵਾਈ ਹੈ ਪਰ ਕਲਾਕਾਰਾਂ ਨੇ ਕਦੇ ਵੀ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕੀਤੀ । ਉਨ੍ਹਾਂ ਕਿਹਾ ਕਿ ਜਦੋਂ ਰਾਠੀ ਨੇ ਅਜਿਹੀ ਭਾਸ਼ਾ ਦੀ ਵਰਤੋਂ ਕੀਤੀ ਤਾਂ ਅਸੀਂ ਹੈਰਾਨ ਰਹਿ ਗਏ । ਪ੍ਰਕਾਸ਼ ਨੇ ਕਿਹਾ ਕਿ ਹੁਣ ਮੈਨੇਜਮੈਂਟ ਨੇ ਫੈਸਲਾ ਕੀਤਾ ਹੈ ਕਿ ਇੰਸਟੀਚਿਊਟ ’ਚ ਕਦੇ ਵੀ ਸਟੈਂਡ-ਅੱਪ ਕਾਮੇਡੀ ਨਹੀਂ ਕੀਤੀ ਜਾਵੇਗੀ । ਮੈਨੇਜਮੈਂਟ ਨੇ ਰਾਠੀ ਵਿਰੁਧ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ । ਦੁਰਗ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਜਿਤੇਂਦਰ ਸ਼ੁਕਲਾ ਨੇ ਦਸਿਆ ਕਿ ਕੁੱਝ ਸੰਗਠਨਾਂ ਅਤੇ ਆਈ. ਆਈ. ਟੀ. ਮੈਨੇਜਮੈਂਟ ਵਲੋਂ ਕਾਮੇਡੀਅਨ ਯਸ਼ ਰਾਠੀ ਵਿਰੁਧ ਸ਼ਿਕਾਇਤ ਕਰਨ ਤੋਂ ਬਾਅਦ ਸੋਮਵਾਰ ਨੂੰ ਜੇਵਰਾ ਸਿਰਸਾ ਪੁਲਿਸ ਚੌਕੀ ’ਚ ਭਾਰਤੀ ਦੰਡਾਵਲੀ ਦੀ ਧਾਰਾ 296 (ਅਸ਼ਲੀਲ ਹਰਕਤਾਂ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਆਈ. ਆਈ. ਟੀ. ਭਿਲਾਈ ’ਚ ਵਿਦਿਆਰਥੀ ਕੌਂਸਲ ਵਲੋਂ ਕਰਵਾਏ ਸਾਲਾਨਾ ਤਿਉਹਾਰ ਦੌਰਾਨ ਰਾਠੀ ਦੀ ਪੇਸ਼ਕਾਰੀ ਦੀ ਇਕ ਕਲਿੱਪ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਜਿਸ ’ਚ ਉਸ ਨੂੰ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦੇ ਸੁਣਿਆ ਜਾ ਸਕਦਾ ਹੈ । ਵੀਡੀਓ ਵਾਇਰਲ ਹੋਣ ਮਗਰੋਂ ਭਾਰਤੀ ਜਨਤਾ ਯੁਵਾ ਮੋਰਚਾ (ਬੀ. ਜੇ. ਵਾਈ. ਐਮ.), ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਅਤੇ ਕਰਣੀ ਫ਼ੌਜ ਸਮੇਤ ਕਈ ਸੰਗਠਨਾਂ ਨੇ ਇਸ ਸਬੰਧ ’ਚ ਆਈ.ਆਈ.ਟੀ. ਮੈਨੇਜਮੈਂਟ, ਪ੍ਰਸ਼ਾਸਨ ਅਤੇ ਪੁਲਿਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਬਾਅਦ ’ਚ ਆਈ. ਆਈ. ਟੀ. ਮੈਨੇਜਮੈਂਟ ਨੇ ਇਸ ਸਬੰਧ ’ਚ ਪੁਲਿਸ ’ਚ ਸ਼ਿਕਾਇਤ ਵੀ ਦਰਜ ਕਰਵਾਈ ਸੀ ।

Advertisement
Advertisement
Advertisement
Advertisement
Scroll to Top