Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:23 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ

ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ

ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ
ਜਲੰਧਰ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੀ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਦੇ ਨਾਲ-ਨਾਲ ਵਿਦੇਸ਼ੀ ਵਿਦਿਆਰਥੀਆਂ ਨੂੰ ਵੀ ਰਾਹਤ ਦਿੰਦਿਆਂ ਹੁਣ ਭਾਰਤੀ ਵਿਦਿਆਰਥੀਆਂ ਨੂੰ ਹੁਣ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ ਦਿੱਤੀ ਹੈ । ਇਮੀਗ੍ਰੇਸ਼ਨ ਤੇ ਸਿਟੀਜ਼ਨਸ਼ਿਪ ਕੈਨੇਡਾ ਅਨੁਸਾਰ ਕੈਨੇਡਾ ਕੈਂਪਸ ਦੇ ਬਿਨਾਂ ਪਰਮਿਟ ਹਰ ਹਫ਼ਤੇ 24 ਘੰਟੇ ਵਿਦਿਆਰਥੀ ਕੰਮ ਕਰ ਸਕਣਗੇ । ਹੁਣ ਤਕ ਭਾਰਤੀ ਵਿਦਿਆਰਥੀਆਂ ਨੂੰ ਬਿਨਾਂ ਵਰਕ ਪਰਮਿਟ ਦੇ ਵੀਹ ਘੰਟੇ ਕੰਮ ਕਰਨ ਦੀ ਆਗਿਆ ਸੀ । ਭਾਰਤੀ ਵਿਦਿਆਰਥੀਆਂ ’ਚ ਜਿ਼ਆਦਾਤਰ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਹੈ । ਪੌਣੇ ਦੋ ਲੱਖ ਦੇ ਕਰੀਬ ਪੰਜਾਬ ਦੇ ਵਿਦਿਆਰਥੀ ਕੈਨੇਡਾ ਪੜ੍ਹਾਈ ਲਈ ਜਾਂਦੇ ਹਨ। ਵੱਖ-ਵੱਖ ਕੋਰਸਾਂ ’ਚ ਦਾਖ਼ਲਾ ਲੈ ਕੇ ਹਫ਼ਤੇ ’ਚ 20 ਘੰਟੇ ਕੰਮ ਕਰਦੇ ਸਨ। ਕੰਮ ਦੇ ਘੰਟੇ ਵਧਾਉਣ ਨਾਲ ਵਿਦਿਆਰਥੀਆਂ ਦੀ ਆਮਦਨ ਵਧੇਗੀ ਅਤੇ ਪੜ੍ਹਾਈ ਦੇ ਨਾਲ-ਨਾਲ ਕੰਮ ਦਾ ਤਜ਼ਰਬਾ ਵੀ ਮਿਲੇਗਾ । ਹਾਲ ਹੀ ਵਿੱਚ ਕੈਨੇਡਾ ਸਰਕਾਰ ਨੇ ਸਟੂਡੈਂਟ ਡਾਇਰੈਕਟ ਸਕੀਮ ਨੂੰ ਬੰਦ ਕਰ ਦਿੱਤਾ ਸੀ, ਜਿਸ ਕਾਰਨ ਵਿਦਿਆਰਥੀਆਂ ’ਚ ਰੋਸ ਪਾਇਆ ਜਾ ਰਿਹਾ ਸੀ। ਵਿਦਿਆਰਥੀ ਨੂੰ ਕੈਨੇਡਾ ਦੇ ਕਿਸੇ ਕਾਲਜ ਤੇ ਯੂਨੀਵਰਸਿਟੀ ’ਚ ਦਾਖ਼ਲਾ ਲੈ ਕੇ ਸਿਨ ਨੰਬਰ (ਸੋਸ਼ਲ ਇੰਸ਼ੋਰੈਂਸ ਨੰਬਰ) ਪ੍ਰਾਪਤ ਕਰਨਾ ਪਵੇਗਾ ।

Advertisement
Advertisement
Advertisement
Advertisement
Scroll to Top