Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਸ਼ੁਰੂ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਸ਼ੁਰੂ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਸ਼ੁਰੂ
ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 6 ਵਜੇ ਜਾਰੀ ਰਹੇਗੀ । ਇੱਥੇ 288 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ । ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਪੋਸਟ ਕਰਦਿਆਂ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਲਿਖਿਆ ਕਿ ਮੈਂ ਸਾਰੇ ਯੋਗ ਵੋਟਰਾਂ ਨੂੰ ਵੋਟਿੰਗ ਵਿਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ । ਪੂਰੇ ਉਤਸ਼ਾਹ ਅਤੇ ਲੋਕਤੰਤਰ ਦੇ ਇਸ ਤਿਉਹਾਰ ਦੀ ਸ਼ਾਨ ਨੂੰ ਵਧਾਓ।ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੰਬਈ ਪੁਲਸ ਨੇ ਦੰਗਾ ਨਿਯੰਤਰਣ ਟੀਮਾਂ ਅਤੇ ਹੋਮ ਗਾਰਡਾਂ ਸਮੇਤ 25,000 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਹਨ। ਬ੍ਰਿਹਨਮੁੰਬਈ ਪੁਲਸ ਕਮਿਸ਼ਨਰੇਟ ਦੇ ਅਨੁਸਾਰ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 2,000 ਤੋਂ ਵੱਧ ਪੁਲੀਸ ਅਧਿਕਾਰੀ ਅਤੇ 25,000 ਤੋਂ ਵੱਧ ਪੁਲਸ ਕਰਮਚਾਰੀ ਡਿਊਟੀ ‘ਤੇ ਹਨ। ਕੁੱਲ 4,136 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 2,086 ਆਜ਼ਾਦ ਵੀ ਸ਼ਾਮਲ ਹਨ।ਇੱਥੇ ਭਾਜਪਾ 149, ਸ਼ਿਵ ਸੈਨਾ 81 ਅਤੇ ਐਨ. ਸੀ. ਪੀ. 59 ਸੀਟਾਂ ‘ਤੇ ਚੋਣ ਲੜ ਰਹੀ ਹੈ । ਕਾਂਗਰਸ ਨੇ 101, ਸ਼ਿਵ ਸੈਨਾ (ਯੂਬੀਟੀ) ਨੇ 95 ਅਤੇ ਐਨਸੀਪੀ (ਸ਼ਰਦ ਪਵਾਰ ਧੜੇ) ਨੇ 86 ਉਮੀਦਵਾਰ ਖੜ੍ਹੇ ਕੀਤੇ ਹਨ । ਬਸਪਾ 237 ਸੀਟਾਂ ’ਤੇ ਚੋਣ ਲੜ ਰਹੀ ਹੈ, ਜਦਕਿ ਹੋਰ ਛੋਟੀਆਂ ਪਾਰਟੀਆਂ ਵੀ ਚੋਣ ਮੈਦਾਨ ਵਿਚ ਹਨ। ਸੂਬੇ ਵਿੱਚ ਲਗਭਗ 9.7 ਕਰੋੜ ਰਜਿਸਟਰਡ ਵੋਟਰ ਹਨ ।

Advertisement
Advertisement
Advertisement
Advertisement
Scroll to Top