Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:53 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਚ ਕਾਗਜ਼ਾਂ ਦੀ ਘਾਟ ਪੂਰੀ ਹੋਣ ਨਾਲ ਵਿਦਿਆਰਥੀਆਂ ਨੂੰ ਮਿਲ ਸਕਣਗੇ ਡੀ. ਐੱਮ. ਸੀ.

ਪੰਜਾਬੀ ਯੂਨੀਵਰਸਿਟੀ ਵਿਚ ਕਾਗਜ਼ਾਂ ਦੀ ਘਾਟ ਪੂਰੀ ਹੋਣ ਨਾਲ ਵਿਦਿਆਰਥੀਆਂ ਨੂੰ ਮਿਲ ਸਕਣਗੇ ਡੀ. ਐੱਮ. ਸੀ.

ਪੰਜਾਬੀ ਯੂਨੀਵਰਸਿਟੀ ਵਿਚ ਕਾਗਜ਼ਾਂ ਦੀ ਘਾਟ ਪੂਰੀ ਹੋਣ ਨਾਲ ਵਿਦਿਆਰਥੀਆਂ ਨੂੰ ਮਿਲ ਸਕਣਗੇ ਡੀ. ਐੱਮ. ਸੀ.
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਚ ਕਾਗਜ਼ਾਂ ਦੀ ਘਾਟ ਪੂਰੀ ਹੋ ਗਈ ਹੈ। ਡੀ. ਐੱਮ. ਸੀ. ਛਪਾਈ ਦਾ ਕੰਮ 10 ਦਿਨਾਂ ਅੰਦਰ ਪੂਰਾ ਕਰਕੇ ਵਿਦਿਆਰਥੀਆਂ ਨੂੰ ਮਿਲ ਜਾਣਗੇ । ਇਸ ਤੋਂ ਇਲਾਵਾ ਪੰਜਾਬੀ ਯੂਨੀਵਸਿਟੀ ਵਲੋਂ ਐਲਾਨੀ ਗਈ ਤਰੀਕ ਅਨੁਸਾਰ ਪੇਪਰ ਸ਼ੁਰੂ ਹੋ ਗਏ ਹਨ। ਮੰਗਲਵਾਰ ਨੂੰ ਪਹਿਲੇ ਪੇਪਰ ਵਿਚ 50 ਹਜ਼ਾਰ ਤੋਂ ਵੱਧ ਵਿਦਿਆਰਥੀ ਬੈਠੇ ਹਨ। ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਸਬੰਧ ਵਿਚ ਪੰਜਾਬੀ ਯੂਨੀਵਰਸਿਟੀ ਕੰਟਰੋਲਰ ਪ੍ਰੀਖਿਆਵਾਂ ਡਾ. ਨੀਰਜ ਸ਼ਰਮਾ, ਵਧੀਕ ਕੰਟਰੋਲਰ ਡਾ. ਬੀ.ਬੀ ਸਿੰਗਲਾ ਅਤੇ ਡਾ. ਅਮਨਦੀਪ ਵਰਮਾ ਵਲੋਂ ਸਮੀਖਿਆ ਮੀਟਿੰਗ ਕੀਤੀ ਗਈ । ਕੰਟਰੋਲਰ ਡਾ. ਨੀਰਜ ਸ਼ਰਮਾ ਨੇ ਦੱਸਿਆ ਕਿ ਕੌਮੀ ਸਿੱਖਿਆ ਨੀਤੀ ਤਹਿਤ ਪੰਜਾਬੀ ਯੂਨੀਵਰਸਿਟੀ ਵਲੋਂ ਪਹਿਲਾ ਪੇਪਰ ਕਰਵਾਇਆ ਗਿਆ ਹੈ । ਖਾਸ ਗੱਲ ਇਹ ਹੈ ਕਿ ਸਾਰੇ ਕਾਰਜਾਂ ਨੂੰ ਤੈਅ ਸਮੇਂ ’ਤੇ ਪੂਰਾ ਕਰਦਿਆਂ ਹੋਇਆ ਪਹਿਲਾ ਪੇਪਰ ਤੈਅ ਤਰੀਕ ’ਤੇ ਸਫਲਤਾਪੂਰਵਕ ਹੋਇਆ ਹੈ । ਉਨਾਂ ਦੱਸਿਆ ਕਿ ਕਾਗਜ਼ ਦੀ ਬੱਚਤ ਕਰਨ ਲਈ ਖੁਫ਼ੀਆ ਕਮੇਟੀ ਵਲੋਂ ਪੇਪਰਾਂ ਦੀ ਆਨ ਲਾਈਨ ਚੈਕਿੰਗ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਇਕ ਵਾਰ ਵਿਚ ਪੇਪਰ ਦੀ ਫਾਈਨਲ ਛਪਾਈ ਕੀਤੀ ਗਈ ਹੈ । ਅਜਿਹਾ ਕਰਨ ਨਾਲ ਕਾਗਜ਼ ਤੇ ਸਮਾਂ ਦੋਵਾਂ ਦੀ ਬਚਤ ਹੋਈ ਹੈ । ਕੰਟਰੋਲਰ ਡਾ. ਸ਼ਰਮਾ ਨੇ ਦੱਸਿਆ ਕਿ ਇਸ ਸਾਲ ਪੰਜਾਬੀ ਯੂਨੀਵਰਸਿਟੀ 2 ਲੱਖ 76 ਹਜ਼ਾਰ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 60 ਹਜ਼ਾਰ ਤੋਂ ਵੱਧ ਹੈ । ਉਨਾਂ ਦੱਸਿਆ ਕਿ ਦਫਤਰੀ ਕੰਮ ਵਧਣ ਦੇ ਬਾਵਜੂਦ ਪਿਛਲੇ ਸਾਲ ਦੇ ਬਕਾਇਆ ਨਤੀਜਿਆਂ ਤੇ ਸ਼ਾਖਾ ਦੇ ਸਾਰੇ ਕੰਮਾਂ ਨੂੰ ਪੂਰਾ ਕਰਨ ਦੇ ਨਾਲ ਇਸ ਸਾਲ ਦੀ ਪਹਿਲੀ ਪ੍ਰੀਖਿਆ ਤੈਅ ਤਰੀਕ ’ਤੇ ਕਰਵਾਉਣਾ ਵੱਡੀ ਚਣੌਤੀ ਸੀ । ਵਧੀਕ ਕੰਟਰੋਲਰ ਡਾ. ਬੀ ਬੀ ਗੋਇਲ ਨੇ ਦੱਸਿਆ ਕਿ ਸਮੂਹ ਸਟਾਫ ਦੇ ਸਹਿਯੋਗ ਨਾਲ ਇਸ ਸਾਲ ਦੇ 928 ਨਤੀਜਿਆਂ ਵਿਚੋਂ 900 ਤੋਂ ਵੱਧ ਨਤੀਜੇ ਘੋਸ਼ਿਤ ਕੀਤੇ ਜਾ ਚੁੱਕੇ ਹਨ ਅਤੇ ਕੁਝ ਕੁ ਬਾਰੀ ਰਹਿੰਦੇ ਨਤੀਜੇ ਨਵੰਬਰ ਮਹੀਨੇ ਦੇ ਅੰਤ ਤੱਕ ਘੋਸ਼ਿਤ ਕਰ ਦਿੱਤੇ ਜਾਣਗੇ । ਵਧੀਕ ਕੰਟਰੋਲਰ ਡਾ. ਨੀਰਜ ਸ਼ਰਮਾ ਨੇ ਦੱਸਿਆ ਕਿ ਪ੍ਰੀਖਿਆ ਸ਼ਾਖਾ ਵਿਚ ਵਿਦਿਆਰਥੀਆਂ ਦੀ ਸਮੱਸਿਆਵਾਂ ਨੂੰ ਆਨ ਲਾਈਨ ਵੀ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਟਾਂ ਨੂੰ ਹੁਣ ਸ਼ਾਖਾ ਵਿਚ ਆਉਣ ਦੀ ਲੋੜ ਨਹੀਂ ਪੈਂਦੀ ਹੈ । ਸਮੱਸਿਆਵਾਂ ਦੇ ਹੱਲ ਸਬੰਧੀ ਰੋਜਾਨਾ ਰਿਪੋਰਟ ਤਿਆਰ ਕੀਤੀ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top