ਨਰਸਾਂ ਨੂੰ ਫਸਟ ਏਡ, ਸੀ. ਪੀ. ਆਰ., ਫਾਇਰ ਸੇਫਟੀ ਟ੍ਰੇਨਿੰਗ ਬਹੁਤ ਜ਼ਰੂਰੀ : ਡਾਕਟਰ ਗਿੱਲ
ਨਰਸਾਂ ਨੂੰ ਫਸਟ ਏਡ, ਸੀ. ਪੀ. ਆਰ., ਫਾਇਰ ਸੇਫਟੀ ਟ੍ਰੇਨਿੰਗ ਬਹੁਤ ਜ਼ਰੂਰੀ : ਡਾਕਟਰ ਗਿੱਲ
ਪਟਿਆਲਾ : ਕੀਮਤੀ ਜਾਨਾਂ ਬਚਾਉਣ ਲਈ ਡਾਕਟਰਾਂ ਦੇ ਨਾਲ , ਨਰਸਾਂ ਦੀਆਂ ਸੇਵਾਵਾਂ ਮਹੱਤਵ ਪੂਰਨ ਹਨ। ਇਸ ਤੋਂ ਇਲਾਵਾ ਦੁਨੀਆ ਵਿੱਚ ਨਰਸਾਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਦੀ ਟ੍ਰੇਨਿੰਗ ਕਰਵਾਕੇ ਐਨ ਡੀ ਆਰ ਐਫ ਜਵਾਨਾਂ ਵਾਂਗ, ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਦੇ ਮਿਸ਼ਨ ਤਹਿਤ, ਨੈਸ਼ਨਲ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਰਾਹੀਂ, ਟ੍ਰੇਨਿੰਗ ਹਰ ਸਾਲ ਕਰਵਾਈ ਜਾਂਦੀ ਹੈ । ਇਹ ਜਾਣਕਾਰੀ ਡਾਕਟਰ ਪ੍ਰਮਜੀਤ ਕੌਰ ਗਿੱਲ, ਪ੍ਰਿੰਸੀਪਲ ਨੇ ਦਿੰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਜੰਗਾਂ, ਮਹਾਂਮਾਰੀਆਂ, ਆਵਾਜਾਈ, ਘਰੇਲੂ ਅਤੇ ਵਿਉਪਾਰਕ ਹਾਦਸਿਆਂ ਦੌਰਾਨ ਪੀੜਤਾਂ ਨੂੰ ਬਚਾਉਣ ਲਈ ਅਤੇ ਠੀਕ ਢੰਗ ਤਰੀਕਿਆਂ ਨਾਲ ਹਸਪਤਾਲਾਂ ਵਿਖੇ ਪਹੁੰਚਾਉਣ ਲਈ, ਫਸਟ ਏਡ ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ ਕਰਨ ਦੀ ਜਾਣਕਾਰੀ ਬੇਹੱਦ ਲਾਭਦਾਇਕ ਸਿੱਧ ਹੋ ਰਹੀ ਹੈ ਕਿਉਂਕਿ 60/70 ਪ੍ਰਤੀਸ਼ਤ, ਮੌਤਾਂ ਦਮ ਘੁਟਣ, ਕਾਰਡੀਅਕ ਅਰੈਸਟ, ਬੇਹੋਸ਼ੀ, ਸ਼ੂਗਰ ਬਲੱਡ ਪਰੈਸ਼ਰ ਘਟਣ, ਸਦਮੇਂ, ਦਿਮਾਗ ਨੂੰ ਆਕਸੀਜਨ ਦੀ ਘਾਟ, ਵੱਧ ਖੂਨ ਨਿਕਲਣ ਅਤੇ ਸਾਹ ਨਾਲੀ ਵਿੱਚ ਬਾਹਰੀ ਚੀਜ਼ ਦੇ ਫਸਣਾ, ਗੈਸਾਂ ਧੂੰਏਂ ਪਾਣੀ ਮੱਲਵੇ ਵਿੱਚ ਫ਼ਸੇ ਲੋਕਾਂ ਦੀਆਂ ਹੋ ਰਹੀਆਂ ਹਨ । ਕਾਕਾ ਰਾਮ ਵਰਮਾ ਨੇ ਅਚਾਨਕ ਹੋਣ ਵਾਲੀਆਂ ਮੌਤਾਂ ਦੇ ਅੱਠ ਕਾਰਨ ਦਸਦੇ ਹੋਏ, ਪੀੜਤਾਂ ਨੂੰ ਫਸਟ ਏਡ, ਸੀ. ਪੀ. ਆਰ., ਵੈਟੀਲੈਟਰ ਬਣਾਉਟੀ ਸਾਹ ਕਿਰਿਆ ਕਰਨ ਦੇ ਪ੍ਰੈਕਟਿਕਲ ਕਰਵਾਏ। ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ, ਪੈਟਰੋਲੀਅਮ ਪਦਾਰਥਾਂ ਦੀ ਅੱਗਾਂ ਦੀਆਂ ਕਿਸਮਾਂ ਅਤੇ ਬੁਝਾਉਣ ਲਈ ਪਾਣੀ, ਮਿੱਟੀ, ਸਟਾਰਵੈਸਨ ਅਤੇ ਸਿਲੰਡਰਾਂ ਦੀ ਠੀਕ ਵਰਤੋਂ ਬਾਰੇ ਟ੍ਰੇਨਿੰਗ ਦਿੱਤੀ । ਵਿਦਿਆਰਥੀਆਂ ਨੂੰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵਲੋਂ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਨੇ ਕਿਹਾ ਕਿ ਫਸਟ ਏਡ, ਸੀ. ਪੀ. ਆਰ. ਦਾ ਗਿਆਨ, ਹੱਥਾਂ ਵਿੱਚ ਸੰਜੀਵਨੀ ਬੂਟੀ ਵਾਂਗ ਤਾਕਤ ਅਤੇ ਸਾਧਨ ਹਨ, ਇਸ ਲਈ, ਟ੍ਰੇਨਿੰਗ ਲੈਕੇ, ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ ।