Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਦੁਆਰਾ: News ਪ੍ਰਕਾਸ਼ਿਤ :Thursday, 22 June, 2023, 05:43 PM

– 3 ਲੋਕਾਂ ਦੀ ਮੌਤ
ਗੁਰਦਾਸਪੁਰ , 22 ਜੂਨ 2023- ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਨਜ਼ਦੀਕ ਬੀਤੀ ਸ਼ਾਮ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ।
ਇਸ ਦਰਦਨਾਕ ਸੜਕ ਹਾਦਸੇ ਚ ਪੀਬੀ 06ਈ 1527 ਇੰਡੀਗੋ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ ਰਿਹਾ ਸੀ, ਤਾਂ ਪਿੰਡ ਔਲਖ ਦੇ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਜਿਸ ਦੇ ਨਾਲ ਮੋਟਰ ਸਾਈਕਲ ਤੇ ਦੋ ਔਰਤਾਂ ਵੀ ਸਵਾਰ ਸਨ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਮੋਟਰਸਾਈਕਲ ਸਵਾਰ ਦੋ ਔਰਤਾਂ ਤੇ ਇਕ ਵਿਅਕਤੀ ਮੌਕੇ ਤੇ ਹੀ ਦਮ ਤੋੜ ਗਏ।ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਉਧਰ ਮ੍ਰਿਤਕਾਂ ਦੀ ਪਹਿਚਾਣ ਰਸ਼ਪਾਲ ਸਿੰਘ ਵਾਸੀ ਪਿੰਡ ਔਲਖ , ਸੋਨੀਆ ਵਾਸੀ ਪਿੰਡ ਔਲਖ ਅਤੇ ਰਿੰਪੀ ਵਾਸੀ ਪਿੰਡ ਧੰਨੇ ਚੀਮੇ ਵਜੋਂ ਹੋਈ ਹੈ।
ਮ੍ਰਿਤਕਾਂ ਦੇ ਰਿਸਤੇਦਾਰ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਚ ਇਕ ਬਜ਼ੁਰਗ ਦਾ ਦੇਹਾਂਤ ਹੋਇਆ ਸੀ ਜਿਸ ਦੇ ਅੰਤਿਮ ਸੰਸਕਾਰ ਚ ਇਹ ਤਿੰਨੇ ਵੀ ਆਏ ਅਤੇ ਮੁੜ ਇਸ ਦੁੱਖ ਦੇ ਮਾਹੌਲ ਚ ਜਦ ਉਹ ਵਾਪਸ ਘਰ ਜਾ ਰਹੇ ਸਨ ਤਾਂ ਤੇਜ ਰਫਤਾਰ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸਾ ਇਹਨਾਂ ਭਿਆਨਕ ਸੀ ਕਿ ਤਿੰਨਾਂ ਜੀਆ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਸ ਮਾਮਲੇ ਚ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੀ ਪੁਲੀਸ ਚੌਕੀ ਹਰਚੋਵਾਲ ਦੇ ਪੁਲਸ ਕਰਮਚਾਰੀ ਘਟਨਾ ਸਥਾਨ ਤੇ ਪਹੁੰਚੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ। ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |



Scroll to Top