Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:07 pm

+91 90915 01313 , +91 90916 01313

punjabbanni@gmail.com
punjabbani@yahoo.com

ਗਲਤ ਤਰੀਕੇ ਨਾਲ ਲਗਾਏ ਬਿਜਲੀ ਮੀਟਰਾਂ ਦੀ ਬਿਜਲੀ ਵਿਭਾਗ ਕਰੇਗਾ ਜਾਂਚ

ਗਲਤ ਤਰੀਕੇ ਨਾਲ ਲਗਾਏ ਬਿਜਲੀ ਮੀਟਰਾਂ ਦੀ ਬਿਜਲੀ ਵਿਭਾਗ ਕਰੇਗਾ ਜਾਂਚ

ਗਲਤ ਤਰੀਕੇ ਨਾਲ ਲਗਾਏ ਬਿਜਲੀ ਮੀਟਰਾਂ ਦੀ ਬਿਜਲੀ ਵਿਭਾਗ ਕਰੇਗਾ ਜਾਂਚ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਪ੍ਰਤੀ ਮਹੀਨਾ 300 ਬਿਜਲੀ ਯੂਨਿਟ ਦੀ ਦਿੱਤੀ ਗਈ ਸਹੂਲਤ ਦੇ ਚਲਦਿਆਂ ਵੱਡੀ ਗਿਣਤੀ ਵਿਚ ਇੱਕੋ ਘਰ ਵਿਚ ਉਪਰੋਕਤ ਸਹੂਲਤ ਦਾ ਭਰਪੂਰ ਫਾਇਦਾ ਲੈਣ ਲਈ ਗਲਤ ਢੰਗ ਨਾਲ ਲਗਵਾਏ ਗਏ ਬਿਜਲੀ ਮੀਟਰਾਂ ਦੀ ਜਾਂਚ ਕਰਨ ਲਈ ਹੁਣ ਬਿਜਲੀ ਵਿਭਾਗ ਦੇ ਅਧਿਕਾਰੀ ਕਾਰਵਾਈ ਕਰਨ ਜਾ ਰਹੇ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੀਟਰ ਉਤਾਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਸ਼ੁਰੂ ਕਰਨ ਤੋਂ ਬਾਅਦ ਨਵੇਂ ਕੁਨੈਕਸ਼ਨਾਂ ਵਿੱਚ ਭਾਰੀ ਵਾਧਾ ਹੋਇਆ ਹੈ । ਗਲਤ ਤਰੀਕੇ ਨਾਲ ਮੀਟਰ ਲਗਾਉਣ ਲਈ ਹਰ ਖੇਤਰ ਵਿੱਚ ਮੁਕਾਬਲਾ ਸੀ ਅਤੇ ਇੱਕ ਘਰ ਵਿੱਚ 2 ਮੀਟਰ ਲਗਾ ਕੇ ਮੁਫਤ ਬਿਜਲੀ ਸਕੀਮ ਦਾ ਦੁੱਗਣਾ ਲਾਭ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ । ਨਵੇਂ ਮੀਟਰ ਲਗਾਉਣ ਨਾਲ ਬਿਜਲੀ ਦੀ ਮੰਗ ਨੇ ਰਿਕਾਰਡ ਤੋੜ ਦਿੱਤੇ ਅਤੇ ਸਰਕਾਰ ‘ਤੇ ਸਬਸਿਡੀ ਦਾ ਬੋਝ ਵਧ ਗਿਆ। ਨਵੇਂ ਕੁਨੈਕਸ਼ਨਾਂ ਕਾਰਨ ਬਿਜਲੀ ਦੀ ਮੰਗ ਇੰਨੀ ਵੱਧ ਗਈ ਕਿ ਪਾਵਰਕੌਮ ਮੈਨੇਜਮੈਂਟ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਪਾਵਰਕੌਮ ਨੇ ਗਲਤ ਢੰਗ ਨਾਲ ਲਗਾਏ ਮੀਟਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਵਿਭਾਗ ਨੂੰ ਰਾਹਤ ਮਿਲ ਸਕੇ ।

Advertisement
Advertisement
Advertisement
Advertisement
Scroll to Top