Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ
ਮਹਿਲਾਵਾਂ ਦੇ ਸੁਨਿਹਰੀ ਭਵਿੱਖ ਲਈ ਸਮਾਜਕ ਸੁਧਾਰਾਂ ਨੂੰ ਲਾਗੂ ਕਰਨ ਲਈ ਸੰਜੀਦਗੀ ਨਾਲ ਕੀਤੇ ਜਾਣ ਉਪਰਾਲੇ : ਚੇਅਰਪਰਸਨ ਰਾਜ ਲਾਲੀ ਗਿੱਲ
ਸੰਗਰੂਰ, 20 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਕੀਤਾ ਗਿਆ । ਇਸ ਮੌਕੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਬੰਦੀ ਅਤੇ ਕੈਦੀ ਮਹਿਲਾਵਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਗਈ । ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਦੇ ਉਨ੍ਹਾਂ ਦੇ ਜ਼ਿਲ੍ਹਾ ਜੇਲ੍ਹ ਦੇ ਦੌਰੇ ਦਾ ਮੁੱਖ ਮਕਸਦ ਵੱਖ-ਵੱਖ ਕੇਸਾਂ ਵਿੱਚ ਬੰਦ ਮਹਿਲਾਵਾਂ ਦਾ ਭਵਿੱਖ ਸੁਧਾਰਨ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਹੈ ਤਾਂ ਕਿ ਇਸ ਲਈ ਲੋੜੀਂਦੇ ਕਾਰਜਾਂ ‘ਤੇ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਨ੍ਹਾਂ ਬੰਦੀ ਜਾਂ ਕੈਦੀ ਮਹਿਲਾਵਾਂ ਨੂੰ ਸਿਹਤ, ਖਾਣੇ, ਕਾਨੂੰਨੀ ਸਹਾਇਤਾ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਢੱਕਵਾਂ ਹੱਲ ਵੀ ਯਕੀਨੀ ਬਣਾਉਣਾ ਹੈ । ਚੇਅਰਪਰਸਨ ਵੱਲੋਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜਕ ਸੁਧਾਰਾਂ ਨੂੰ ਲਾਗੂ ਕਰਨ ਲਈ ਸੰਜੀਦਗੀ ਨਾਲ ਉਪਰਾਲੇ ਕਰਨ ਦੀ ਹਦਾਇਤ ਕੀਤੀ ਗਈ । ਉਨ੍ਹਾਂ ਕਿਹਾ ਕਿ ਸਮਾਜ ਸੁਧਾਰਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਐਨ. ਜੀ. ਓਜ਼. ਦੀ ਮਦਦ ਲਈ ਜਾਵੇ ਤਾਂ ਜੋ ਪਿਛੜੇ ਵਰਗਾਂ ਦੀ ਹਰ ਇੱਕ ਮਹਿਲਾ ਅਤੇ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਸੁਪਰਡੈਂਟ ਜ਼ਿਲ੍ਹਾ ਜੇਲ੍ਹ ਨਵਇੰਦਰ ਸਿੰਘ, ਡਿਪਟੀ ਡਾਇਰੈਕਟਰ ਸੁਮਨਦੀਪ ਕੌਰ, ਐਸ. ਪੀ. ਪਲਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਸੁਖਦੇਵ ਸਿੰਘ, ਡਿਪਟੀ ਜੇਲ੍ਹ ਸੁਪਰਡੈਂਟ ਜਸਪ੍ਰੀਤ ਸਿੰਘ ਥਿੰਦ ਡੀ. ਐਸ. ਪੀ. ਜੇਲ੍ਹ ਸੁਰੱਖਿਆ ਆਦਰਸ਼ਪਾਲ ਸਿੰਘ ਤੂਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top