Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਨਵ-ਜਨਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਮਨਾਇਆ ਰਾਸ਼ਟਰੀ ਹਫਤਾ

ਨਵ-ਜਨਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਮਨਾਇਆ ਰਾਸ਼ਟਰੀ ਹਫਤਾ

ਨਵ-ਜਨਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਮਨਾਇਆ ਰਾਸ਼ਟਰੀ ਹਫਤਾ
ਨਵ ਜਨਮੇ ਬੱਚਿਆਂ ਵਿੱਚ ਖਤਰੇ ਦੇ ਚਿੰਨ ਹੋਣ ਤੇਂ ਤੁਰੰਤ ਕੀਤਾ ਜਾਵੇ ਡਾਕਟਰ ਨਾਲ ਸੰਪਰਕ : ਸਿਵਲ ਸਰਜਨ
ਪਟਿਆਲਾ 19 ਨਵੰਬਰ : ਨਵਜਨਮੇ ਬੱਚਿਆ ਦੀ ਸਿਹਤ ਸੰਭਾਲ ਦੀ ਜਾਗਰੂਕਤਾ ਸਬੰਧੀ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਸਿਹਤ ਵਿਭਾਗ ਵੱਲੋ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਥੀਮ “Optimising Antimicrobial Use to Prevent Antimicrobial Resistent in Newborns” ਅਨੁਸਾਰ ਜਾਗਰੂਕਤਾ ਸਪਤਾਹ ਮਨਾਇਆ ਗਿਆ ਜਿਸ ਵਿਚ ਸਿਵਲ ਸਰਜਨ ਡਾ.ਜਤਿੰਦਰ ਕਾਂਸਲ , ਮੈਡੀਕਲ ਸੁਪਰਡੈਂਟ ਮਾਤਾ ਕੁਸ਼ਲਿਆ ਹਸਪਤਾਲ ਡਾ. ਜਗਪਾਲਇੰਦਰ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ,ਸਹਾਇਕ ਸਿਵਲ ਸਰਜਨ ਡਾ.ਰਚਨਾ , ਸਹਾਇਕ ਸਿਹਤ ਅਫਸਰ ਡਾ. ਐਸ. ਜੇ. ਸਿੰਘ ,ਜਿਲਾ ਪਰਿਵਾਰ ਭਲਾਈ ਅਫਸਰ ਡਾ. ਬਲਕਾਰ ਸਿੰਘ ਵੱਲੋਂ ਸ਼ਮੁਲੀਅਤ ਕੀਤੀ ਗਈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕਿਹਾ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 15 ਤੋਂ 21 ਨਵੰਬਰ ਤੱਕ ਮਨਾਏ ਜਾ ਰਹੇ ਇਸ ਸਪਤਾਹ ਦੋਰਾਨ ਸਿਹਤ ਸਟਾਫ ਵੱਲੋ ਨਵ-ਜਨਮੇ ਬੱਚਿਆਂ ਵਾਲੇ ਘਰਾਂ ਵਿਚ ਜਾ ਕੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਕਿਹਾ ਬੇਸ਼ਕ ਪਿਛਲੇ ਕੁਝ ਸਮੇਂ ਦੋਰਾਨ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਮਾਂ ਬੱਚੇ ਦੀ ਸਿਹਤ ਸੰਭਾਲ ਸਬੰਧੀ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਦਕਾ ਬੱਚਿਆਂ ਦੀ ਮੋਤ ਦਰ ਵਿਚ ਕਾਫੀ ਕਮੀ ਆਈ ਹੈ ਪ੍ਰੰਤੁ ਇਸ ਵਿਚ ਹੋਰ ਕਮੀ ਲਿਆਉਣ ਦੀ ਜਰੂਰਤ ਹੈਡਾ.ਜਗਪਾਲਇੰਦਰ ਸਿੰਘ ਵੱਲੋਂ ਐਂਟੀਬਾਇਟਕ ਦਵਾਈਆਂ ਦੀ ਅਪਣੇ ਆਪ ਵਰਤੋ ਤੋਂ ਗੁਰੇਜ ਕਰਨ ਲਈ ਅਤੇ ਐਂਟੀਮਾਈਕਰੋਬਿਲ ਰਸਿਟੈਂਟ ਬਾਰੇ ਦੱਸਿਆ ਗਿਆ ।ਬੱਚਿਆਂ ਦੇ ਮਾਹਰ ਡਾਕਟਰ ਸਹਾਇਕ ਸਿਵਲ ਸਰਜਨ ਡਾ. ਰਚਨਾ ਵੱਲੋਂ ਨਰਸਿੰਗ ਸਟੂਡੈਂਟ ਨੂੰ ਵਿਚ ਨਵ-ਜੰਮੇ ਬੱਚੇ ਦੀਆਂ ਮਾਂਵਾ ਨੂੰ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਦੇ ਮਾਂਵਾ ਨੂੰ ਨਵ-ਜੰਮੇ ਬੱਚੇ ਨੂੰ ਜਨਮ ਤੋਂ ਤੁਰੰਤ ਬਾਦ ਮਾਂ ਦੇ ਪੇਟ ਤੇਂ ਰੱਖਣਾ,ਮਾਂ ਨਾਲੋ ਅੱਲਗ ਨਾ ਰੱਖਣਾ, ਬੱਚੇ ਦੇ ਸਿਰ ਅਤੇ ਪੈਰ ਨੂੰ ਢੱਕ ਕੇ ਰੱਖਣਾ, ਬੱਚੇ ਦੇ ਨਾੜੁਏ ਨੂੰ ਸੁੱਕਾ ਰੱਖਣਾ, ਜਨਮ ਤੋਂ ਤੁਰੰਤ ਬਾਦ ਬੱਚੇ ਨੂੰ ਮਾਂ ਦਾ ਦੁੱਧ ਦੇਣਾ, ਪਹਿਲੇ ਛੇ ਮਹੀਨੇ ਤੱਕ ਨਵ ਜਨਮੇ ਬੱਚਿਆਂ ਨੂੰ ਕੇਵਲ ਤੇਂ ਕੇਵਲ ਮਾਂ ਦਾ ਦੁੱਧ ਦੇਣਾ, ਪਖਾਨਾ ਜਾਣ ਤੋਂ ਬਾਦ ਅਤੇ ਬੱਚੇ ਨੂੰ ਫੀਡ ਦੇਣ ਤੋਂ ਪਹਿਲਾ ਹੱਥਾ ਨੂੰ ਸਾਬਣ ਨਾਲ ਧੋਣਾ ਆਦਿ ਬਾਰੇ ਜਾਗਰੂਕ ਕੀਤਾ ।
ਜਿਲਾ ਟੀਕਾਕਰਨ ਅਫਸਰ ਡਾ.ਕੂਸ਼ਲਦੀਪ ਗਿੱਲ ਵੱਲੋਂ ਬੱਚਿਆਂ ਦੇ ਜਨਮ ਤੋਂ ਬਾਦ ਬੱਚੇ ਵਿਚ ਖਤਰੇ ਦੇ ਚਿੰਨ ਜਿਵੇਂ ਬੱਚੇ ਵੱਲੋ ਮਾਂ ਦਾ ਦੂਧ ਲੈਣ ਵਿਚ ਮੁਸ਼ਕਿਲ, ਬੱਚੇ ਨੂੰ ਸਾਹ ਔਖਾ ਆਉਣਾ,ਬੱਚੇ ਦਾ ਸ਼ਰੀਰ ਜਿਆਦਾ ਗਰਮ ਜਾਂ ਜਿਆਦਾ ਠੰਡਾ ਹੋਣਾ, ਬੱਚੇ ਦਾ ਨਿਡਾਲ ਹੋਣ ਵਰਗੀਆਂ ਨਿਸ਼ਾਨੀਆ ਹੋਣ ਤੇਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਚ ਡਾਕਟਰ ਨਾਲ ਸੰਪਰਕ ਕਰਨ ਲਈ ਕਿਹਾ, ਤਾਂ ਜੋ ਬੱਚਿਆਂ ਦੀ ਸਹੀ ਸਿਹਤ ਸੰਭਾਲ ਹੋ ਸਕੇ ਜਿਲ੍ਹਾ ਟੀਕਾਕਰਨ ਅਫਸਰ ਡਾ.ਐਸ.ਜੇ ਸਿੰਘ ਵੱਲੋਂਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋ ਬਚਾਅ ਸਬੰਧੀ ਲੱਗਣ ਵਾਲੇ ਟੀਕੇ ਸਮੇਂ ਸਿਰ ਲਗਵਾਉਣ ਲਈ ਜਾਗਰੂਕ ਕੀਤਾਸੈਮੀਨਾਰ ਦੋਰਾਨ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਅਤੇ ਸਿਹਤ ਵਿਭਾਗ ਦੇ ਉੱਚ ਅੀਧਕਾਰੀਆਂ ਅਤੇ ਨਰਸਿੰਗ ਸਟੂਡੈਂਟ ਵੱਲੋਂ ਪੋਸਟਰ ਵੀ ਰਿਲੀਜ ਕੀਤਾ ਗਿਆ ।ਇਸ ਮੋਕੇ ਪਿ੍ਰੰਸੀਪਲ ਨਰਸਿੰਗ ਸਕੂਲ ਗੁਰਮੀਤ ਕੌਰ ,ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਤੇ ਜਸਜੀਤ ਕੌਰ ,ਜਿਲਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ ਸੁਪਰਵਾਈਜਰ ਕੁਲਦੀਪ ਕੌਰ ਗੀਤਾ ਅਪਰੇਟਰ ,ਨਰਸਿੰਗ ਫੈਕਲਟੀ ਸਟਾਫ ,ਬਿੱਟੂ ਆਦਿ ਹਾਜਿਰ ਸਨ ।

Advertisement
Advertisement
Advertisement
Advertisement
Scroll to Top