ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ : ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ
ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ : ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ
ਖੇਤੀਬਾੜੀ ਅਫਸਰ ਕਰਦੇ ਰਹਿਣਗੇ ਅਚਨਚੇਤ ਚੈਕਿੰਗ
ਸਮਾਣਾ/ਪਟਿਆਲਾ 19 ਨਵੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾ ਨੂੰ ਖਾਦ ਦੀ ਵਿਕਰੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ । ਉਹਨਾ ਕਿਹਾ ਕਿ ਡੀ. ਏ. ਪੀ. ਖਾਦ ਵਿਕਰੇਤਾ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ । ਉਹਨਾ ਨੇ ਬਲਾਕ ਖੇਤੀਬਾੜੀ ਅਫਸਰਾਂ ਨੂੰ ਸਟਾਕ ਸਬੰਧੀ ਅਚਨਚੇਤ ਚੈਕਿੰਗ ਦੀ ਹਦਾਇਤ ਵੀ ਕੀਤੀ । ਉਹਨਾਂ ਖਾਦ ਵਿਕਰੇਤਾਵਾਂ ਨੂੰ ਕਿਹਾ ਕਿ ਡੀ. ਏ. ਪੀ. ਖਾਦ ਕਿਸਾਨਾਂ ਨੂੰ ਸਮੇ ਸਿਰ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਕਿਸਾਨ ਨੂੰ ਖਾਦ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਮੇਂ-ਸਮੇਂ ‘ਤੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਖੇਤੀਬਾੜੀ ਵਿਭਾਗ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਏਗਾ । ਉਹਨਾਂ ਅਗੋਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ ਅਤੇ ਜੇਕਰ ਕਿਸੇ ਖਾਦ ਵਿਕਰੇਤਾ ਦਾ ਰਿਕਾਰਡ ਸਟਾਕ ਮੁਤਾਬਿਕ ਨਹੀ ਪਾਇਆ ਜਾਂਦਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਬਲਾਕ ਖੇਤੀਬਾੜੀ ਅਫਸਰ ਸਤੀਸ਼ ਕੁਮਾਰ ਵੱਲੋਂ ਬਲਾਕ ਸਮਾਣਾ ਦੇ ਸਮਾਣਾ ਖਾਦ ਭੰਡਾਰ, ਸਮਾਣਾ ਐਗਰੋ ਸੈਂਟਰ, ਅਗਰਸੈਨ ਜਵਾਹਰ ਲਾਲ, ਡੀ.ਆਰ. ਫਰਟੀਲਾਈਜ਼ਰ, ਅਗਰਵਾਲ ਫਰਟੀਲਾਈਜ਼ਰ ਅਤੇ ਆਰ. ਐਸ. ਫਰਟੀਲਾਈਜ਼ਰ ਦੀ ਚੈਕਿੰਗ ਕੀਤੀ ਗਈ ।