Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

ਦੁਆਰਾ: News ਪ੍ਰਕਾਸ਼ਿਤ :Thursday, 22 June, 2023, 05:28 PM

ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ
ਪਟਿਆਲਾ, 22 ਜੂਨ:
ਪੰਜਾਬ ਸਰਕਾਰ ਵੱਲੋਂ 15 ਅਗਸਤ 2023 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆਂ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 30 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ।



Scroll to Top