ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ 22 ਹਜ਼ਾਰ ਮੀਟ੍ਰਿਕ ਟਨ ਹੋਈ : ਡਿਪਟੀ ਕਮਿਸ਼ਨਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 November, 2024, 07:05 PM

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 12 ਲੱਖ 22 ਹਜ਼ਾਰ ਮੀਟ੍ਰਿਕ ਟਨ ਹੋਈ : ਡਿਪਟੀ ਕਮਿਸ਼ਨਰ
-ਕਿਹਾ, ਅਗਲੇ ਦੋ ਦਿਨਾਂ ‘ਚ ਲਿਫ਼ਟਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ
-ਕਿਸਾਨਾਂ ਨੂੰ 2800 ਕਰੋੜ ਰੁਪਏ ਦੀ ਹੋਈ ਅਦਾਇਗੀ
ਪਟਿਆਲਾ, 14 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਜਿਣਸ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ ਅਤੇ ਹੁਣ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਅਗਲੇ ਦੋ ਦਿਨਾਂ ਅੰਦਰ ਲਿਫ਼ਟਿੰਗ ਦਾ ਕੰਮ ਮੁਕੰਮਲ ਕਰ ਲਿਆ ਜਾਵੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 12 ਲੱਖ 22 ਹਜ਼ਾਰ 553 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 12 ਲੱਖ 2 ਹਜ਼ਾਰ 459 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 2800 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੇ ਝੋਨੇ ਵਿੱਚੋਂ 11 ਲੱਖ 65 ਹਜ਼ਾਰ 911 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 549194 ਮੀਟਰਿਕ ਟਨ, ਮਾਰਕਫੈਡ ਵੱਲੋਂ 296628 ਮੀਟਰਿਕ ਟਨ, ਪਨਸਪ ਵੱਲੋਂ 232319 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 140067 ਅਤੇ ਐਫ. ਸੀ. ਆਈ. ਵੱਲੋਂ 3225 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵਾਪਰੀਆਂ ਵੱਲੋਂ ਹੁਣ ਤੱਕ 900 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ।