Breaking News ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈ

ਵਧਦੇ ਪ੍ਰਦੂਸ਼ਣ ਦੇ ਚਲਦਿਆਂ ਜੱਜ ਵਰਚੁਅਲੀ ਸੁਣਵਾਈ ਦੀ ਇਜਾਜ਼ਤ ਦੇਣ : ਚੀਫ ਜਸਟਿਸ

ਦੁਆਰਾ: Punjab Bani ਪ੍ਰਕਾਸ਼ਿਤ :Wednesday, 20 November, 2024, 08:32 AM

ਵਧਦੇ ਪ੍ਰਦੂਸ਼ਣ ਦੇ ਚਲਦਿਆਂ ਜੱਜ ਵਰਚੁਅਲੀ ਸੁਣਵਾਈ ਦੀ ਇਜਾਜ਼ਤ ਦੇਣ : ਚੀਫ ਜਸਟਿਸ
ਨਵੀਂ ਦਿੱਲੀ : ਭਾਰਤ ਦੇ ਚੀਫ ਜਸਟਿਸ ਸੰਜੀਵ ਖੰਨਾ ਨੇ ਅੱਜ ਕਿਹਾ ਕਿ ਉਨ੍ਹਾਂ ਕੌਮੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਵਿੱਚ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਸਾਰੇ ਜੱਜਾਂ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਦੀ ਇਜਾਜ਼ਤ ਦੇਣ ਲਈ ਕਿਹਾ ਹੈ। ਚੀਫ਼ ਜਸਟਿਸ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਦੇ ਬੈਠਦਿਆਂ ਹੀ ‘ਸੁਪਰੀਮ ਕੋਰਟ ਬਾਰ ਐਸੋਸੀਏਸ਼ਨ’ (ਐੱਸ. ਸੀ. ਬੀ. ਏ.) ਦੇ ਪ੍ਰਧਾਨ ਕਪਿਲ ਸਿੱਬਲ ਸਮੇਤ ਹੋਰ ਵਕੀਲਾਂ ਨੇ ਦਿੱਲੀ ਅਤੇ ਐੱਨ. ਸੀ. ਆਰ. ਵਿੱਚ ਪ੍ਰਦੂਸ਼ਣ ਦੀ ਵਿਗੜ ਰਹੀ ਸਥਿਤੀ ਵੱਲ ਧਿਆਨ ਦਿਵਾਇਆ ਅਤੇ ਇਸ ਨਾਲ ਨਜਿੱਠਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ । ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਸਾਰੇ ਜੱਜਾਂ ਨੂੰ ਕਿਹਾ ਹੈ ਕਿ ਉਹ ਜਿੱਥੇ ਵੀ ਸੰਭਵ ਹੋਵੇ, ਉਹ ਡਿਜੀਟਲ ਸੁਣਵਾਈ ਦੀ ਇਜਾਜ਼ਤ ਦੇਣ।ਹਾਲਾਂਕਿ ਚੀਫ਼ ਜਸਟਿਸ ਨੇ ਇਹ ਦਲੀਲ ਸਵੀਕਾਰ ਨਹੀਂ ਕੀਤੀ ਕਿ ਸਿਖਰਲੀ ਅਦਾਲਤ ਨੂੰ ਆਨਲਾਈਨ ਕੰਮ ਕਰਨਾ ਚਾਹੀਦਾ ਹੈ । ਉਨ੍ਹਾਂ ਦੁਹਰਾਇਆ ਕਿ ਵਕੀਲਾਂ ਕੋਲ ਡਿਜੀਟਲ ਤੌਰ ’ਤੇ ਪੇਸ਼ ਹੋਣ ਦਾ ਬਦਲ ਹੈ । ਸਾਲਿਸਿਟਰ ਜਨਰਲ ਗੋਪਾਲ ਸ਼ੰਕਰਨਾਰਾਇਣਨ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਰੋਜ਼ਾਨਾ ਕਰੀਬ 10 ਹਜ਼ਾਰ ਵਕੀਲ ਆਪਣੇ ਪ੍ਰਾਈਵੇਟ ਵਾਹਨਾਂ ’ਤੇ ਆਉਂਦੇ ਹਨ । ਵਕੀਲਾਂ ਦੇ ਕਲਰਕ ਵੀ ਅਕਸਰ ਪ੍ਰਾਈਵੇਟ ਵਾਹਨਾਂ ਦੀ ਵਰਤੋਂ ਕਰਦੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਇਸ ਨੂੰ ਸਬੰਧਤ ਵਕੀਲਾਂ ’ਤੇ ਛੱਡਦੇ ਹਾਂ । ਅਸੀਂ ਉਨ੍ਹਾਂ ਨੂੰ ਲੋੜ ਪੈਣ ’ਤੇ ਡਿਜੀਟਲ ਮਾਧਿਅਮ ਰਾਹੀਂ ਪੇਸ਼ ਹੋਣ ਦੀ ਸਹੂਲਤ ਦਿੱਤੀ ਹੈ । ਸ਼ੰਕਰਨਾਰਾਇਣਨ ਨੇ ਕਿਹਾ ਕਿ ਦਿੱਲੀ-ਐੱਨ. ਸੀ. ਆਰ. ਵਿੱਚ ਜੀ. ਆਰ. ਏ. ਪੀ.-4 ਤਹਿਤ ਪਾਬੰਦੀਆਂ ਲਾਗੂ ਹਨ ਅਤੇ ਸ਼ਹਿਰ ਦੀਆਂ ਅਦਾਲਤਾਂ ਲਈ ਅਜਿਹਾ ਕੋਈ ਵਿਸ਼ੇਸ਼ ਹੁਕਮ ਨਹੀਂ ਹੈ। ਚੀਫ ਜਸਟਿਸ ਨੇ ਕਿਹਾ ਕਿ ਤੁਹਾਡੇ ਕੋਲ ਬਦਲ ਹੈ। ਤੁਸੀਂ ਇਸ ਬਦਲ ਦੀ ਵਰਤੋਂ ਕਰ ਸਕਦੇ ਹੋ। ਅਸੀਂ ਤੁਹਾਨੂੰ ਪਹਿਲਾਂ ਹੀ ਇਹ ਕਹਿ ਚੁੱਕੇ ਹਾਂ। ਅਸੀਂ ਸਭ ਦਾ ਧਿਆਨ ਰੱਖਾਂਗੇ ।



Scroll to Top