Breaking News ਪੰਜਾਬ ਜਿ਼ਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ : ਮੁੱਖ ਮੰਤਰੀਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਛਾਜਲੀ ਤੋਂ ਨੰਗਲਾ ਤੱਕ 3.97 ਕਰੋੜ ਦੀ ਲਾਗਤ ਨਾਲ 18 ਫੁੱਟ ਚੌੜੀ ਕਰਵਾਈ ਸੜਕ ਦਾ ਕੀਤਾ ਉਦਘਾਟਨਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਕਰੋੜਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨਆਪ ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੂੰ ਮਿਲੀ ਇੱਕ ਸੀਟਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚ

ਦੋ ਸਕੇ ਦਲਿਤ ਸਿਆਸੀ ਆਗੂ ਭਰਾਵਾਂ ਦੇ ਘਰਾਂ 'ਤੇ ਗੋਲੀਆਂ ਚਲਾਈਆਂ

ਦੁਆਰਾ: Punjab Bani ਪ੍ਰਕਾਸ਼ਿਤ :Sunday, 24 November, 2024, 05:52 PM

ਦੋ ਸਕੇ ਦਲਿਤ ਸਿਆਸੀ ਆਗੂ ਭਰਾਵਾਂ ਦੇ ਘਰਾਂ ‘ਤੇ ਗੋਲੀਆਂ ਚਲਾਈਆਂ
ਬਠਿੰਡਾ : ਬਠਿੰਡਾ ਦੇ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਦੋ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਕੇ ਦਲਿਤ ਭਰਾਵਾਂ ਦੇ ਘਰਾਂ ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਮੁਢਲੇ ਤੌਰ ਤੇ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਬੀਤੀ ਦੇਰ ਰਾਤ ਦਾ ਹੈ ਜਦੋਂ ਫਾਇਰਿੰਗ ਕੀਤੀ ਗਈ ਹੈ । ਇਹਨਾਂ ਵਿੱਚੋਂ ਇੱਕ ਸਿਆਸੀ ਆਗੂ ਕਿਰਨਜੀਤ ਸਿੰਘ ਗਹਿਰੀ ਹੈ, ਜਿਸ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ ਜਦੋਂ ਕਿ ਦੂਸਰਾ ਉਸਦਾ ਭਰਾ ਜਗਦੀਪ ਸਿੰਘ ਗਹਿਰੀ ਹੈ ਜੋ ਅਕਾਲੀ ਦਲ ਦਾ ਆਗੂ ਹੈ । ਇਸ ਵਾਰਦਾਤ ਦੌਰਾਨ ਕਿਸੇ ਅਣਹੋਣੀ ਤੋਂ ਬਚਾਅ ਰਿਹਾ ਹੈ । ਗੋਲੀਬਾਰੀ ਦੀ ਇਸ ਦਲੇਰਾਨਾ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਪੁਲਿਸ ਨੇ ਮੌਕੇ ਤੇ ਪਹੁੰਚ ਕੇ ਆਂਢ ਗੁਆਂਢ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਉਹਨਾਂ ਦੇ ਘਰ ਰਾਤ ਨੂੰ ਕੁਝ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ ਤਾਂ ਉਸ ਵਕਤ ਉਹ ਸੁੱਤੇ ਪਏ ਸੀ । ਪੁਲਿਸ ਦਾ ਫਿਲਹਾਲ ਕੋਈ ਪੱਖ ਸਾਹਮਣੇ ਨਹੀਂ ਆਇਆ ਹੈ। ਪਤਾ ਲੱਗ ਗਿਆ ਹੈ ਕਿ ਪੁਲਿਸ ਨੂੰ ਇਹ ਮਾਮਲਾ ਜਲਦੀ ਸੁਲਝਣ ਦੀ ਆਸ ਹੈ। ਬਠਿੰਡਾ ਵਿੱਚ ਇੱਕ ਹਫਤੇ ਦੌਰਾਨ ਗੋਲੀਬਾਰੀ ਦਾ ਇਹ ਦੂਜਾ ਮਾਮਲਾ ਹੈ । ਇਸ ਮਾਮਲੇ ਸਬੰਧੀ ਅਗਲੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।



Scroll to Top