Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਘਰੇਲੂ ਝਗੜਦੇ ਚਲਦਿਆ ਤਹਿਸ਼ਤ ਆ ਕੇ ਪਤੀ ਨੇ ਕੀਤਾ ਪਤਨੀ ਦਾ ਕਤਲ

ਘਰੇਲੂ ਝਗੜਦੇ ਚਲਦਿਆ ਤਹਿਸ਼ਤ ਆ ਕੇ ਪਤੀ ਨੇ ਕੀਤਾ ਪਤਨੀ ਦਾ ਕਤਲ

ਘਰੇਲੂ ਝਗੜਦੇ ਚਲਦਿਆ ਤਹਿਸ਼ਤ ਆ ਕੇ ਪਤੀ ਨੇ ਕੀਤਾ ਪਤਨੀ ਦਾ ਕਤਲ
ਫਿਰੋਜ਼ਪੁਰ : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜਾਰਾ ਸਿੰਘ ਵਾਲਾ ਤੋਂ ਸਾਹਮਣੇ ਆਇਆ ਜਿਥੇ ਘਰੇਲੂ ਝਗੜੇ ਦੌਰਾਨ ਪਤੀ ਨੇ ਆਪਣੀ ਹੀ ਪਤਨੀ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਜਿਸ ਤੋਂ ਬਾਅਦ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ । ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜਾਰਾਂ ਸਿੰਘ ਵਾਲਾ ’ਚ ਇੱਕ ਪਤੀ ਵੱਲੋਂ ਪਤਨੀ ਦੇ ਗੋਲ਼ੀ ਮਾਰਕੇ ਕਤਲ ਕਰ ਦਿੱਤਾ ਹੈ । ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਭਰਾ ਨੇ ਦੱਸਿਆ ਉਸ ਦੀ ਭੈਣ ਮਨਜੀਤ ਕੌਰ ਦਾ ਫੋਨ ਆਇਆ ਸੀ ਉਸ ਦਾ ਪਤੀ ਬਿਨਾਂ ਵਜ੍ਹਾਂ ਤੋਂ ਲੜ ਰਿਹਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ ਕਿ ਤੂੰ ਘਰ ਛੱਡ ਕੇ ਪੇਕੇ ਚਲੀ ਜਾ । ਉਸਦੀ ਮਾਂ ਬਖਸ਼ੀਸ਼ ਕੌਰ ਵੀ ਆਪਣੇ ਪੁੱਤਰ ਦਾ ਸਾਥ ਦੇ ਰਹੀ ਹੈ । ਉਸ ਤੋਂ ਬਾਅਦ ਉਸਦੇ ਜੀਜੇ ਦਾ ਫੋਨ ਆਇਆ ਕੀ ਮਨਜੀਤ ਕੌਰ ਨੇ ਕੋਈ ਤਿੱਖੀ ਚੀਜ਼ ਸਿਰ ਵਿੱਚ ਮਾਰ ਲਈ ਹੈ, ਜਦ ਉਨ੍ਹਾਂ ਉਥੇ ਜਾਕੇ ਦੇਖਿਆ ਤਾਂ ਉਸਦੀ ਭੈਣ ਦੇ ਸਿਰ ਤੇ ਪੱਟੀ ਲੱਗੀ ਹੋਈ ਸੀ ਅਤੇ ਜਦ ਉਨ੍ਹਾਂ ਪੱਟੀ ਚੱਕ ਕੇ ਦੇਖਿਆ ਤਾਂ ਸਿਰ ਵਿੱਚ ਸੁਰਾਖ ਸੀ । ਪਤਾ ਲੱਗਿਆ ਕਿ ਉਸ ਦੇ ਜੀਜੇ ਨੇ ਮਨਜੀਤ ਕੌਰ ਦੇ ਸਿਰ ’ਚ ਪਿਛਲੇ ਪਾਸੇ ਆਪਣੇ ਲਾਇਸੈਂਸੀ ਰਿਵਾਲਵਰ 32 ਬੋਰ ਨਾਲ ਗੋਲ਼ੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਇਸ ਇਤਲਾਹ ਥਾਣਾ ਮਮਦੋਟ ਦੀ ਪੁਲਿਸ ਨੂੰ ਦਿੱਤੀ ਗਈ । ਇਸ ਮੌਕੇ ਰਾਮ ਪ੍ਰਕਾਸ਼ ਏ ਐਸ ਆਈ ਨੇ ਪਰਿਵਾਰ ਦੇ ਬਿਆਨਾਂ ਤੇ ਪਤੀ ਅਤੇ ਸੱਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top