Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਦਿਲਜੀਤ ਦੋਸਾਂਝ ਦੇ ਸੰਗੀਤਕ ਸਮਾਗਮ ਵਿੱਚ ਸ਼ਰਾਬ ਪਰੋਸੇ ਜਾਣ ਦਾ ਪਰਮਿਟ ਕੀਤਾ ਰੱਦ

ਦਿਲਜੀਤ ਦੋਸਾਂਝ ਦੇ ਸੰਗੀਤਕ ਸਮਾਗਮ ਵਿੱਚ ਸ਼ਰਾਬ ਪਰੋਸੇ ਜਾਣ ਦਾ ਪਰਮਿਟ ਕੀਤਾ ਰੱਦ

ਦਿਲਜੀਤ ਦੋਸਾਂਝ ਦੇ ਸੰਗੀਤਕ ਸਮਾਗਮ ਵਿੱਚ ਸ਼ਰਾਬ ਪਰੋਸੇ ਜਾਣ ਦਾ ਪਰਮਿਟ ਕੀਤਾ ਰੱਦ
ਪੁਣੇ : ਮਹਾਰਾਸ਼ਟਰ ਦੇ ਆਬਕਾਰੀ ਵਿਭਾਗ ਨੇ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਅੱਜ ਪੁਣੇ ਦੇ ਕੋਥਰੂਡ ਇਲਾਕੇ ਵਿੱਚ ਸ਼ਾਮ ਨੂੰ ਹੋਣ ਵਾਲੇ ਸੰਗੀਤਕ ਸਮਾਗਮ ਵਿੱਚ ਸ਼ਰਾਬ ਪਰੋਸੇ ਜਾਣ ਦਾ ਪਰਮਿਟ ਰੱਦ ਕਰ ਦਿੱਤਾ । ਕੋਥਰੂਡ ਦੇ ਨਵ-ਨਿਯੁਕਤ ਭਾਜਪਾ ਵਿਧਾਇਕ ਚੰਦਰਕਾਂਤ ਪਾਟਿਲ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਪ੍ਰੋਗਰਾਮ ਵਿੱਚ ਸ਼ਰਾਬ ਪਰੋਸਣ ਦੀ ਯੋਜਨਾ ’ਤੇ ਇਤਰਾਜ਼ ਜਤਾਏ ਜਾਣ ਮਗਰੋਂ ਵਿਭਾਗ ਨੇ ਪਰਮਿਟ ਰੱਦ ਕੀਤਾ ਹੈ । ਸੂਬੇ ਦੇ ਆਬਕਾਰੀ ਕਮਿਸ਼ਨਰ ਸੀ. ਰਾਜਪੂਤ ਨੇ ਕਿਹਾ ਕਿ ਸੂਬੇ ਦੇ ਆਬਕਾਰੀ ਵਿਭਾਗ ਨੇ ਪ੍ਰੋਗਰਾਮ ਦੌਰਾਨ ਸ਼ਰਾਬ ਪਰੋਸਣ ਦੀ ਮਨਜ਼ੂਰੀ ਰੱਦ ਕਰ ਦਿੱਤੀ ਹੈ । ਵਿਧਾਇਕ ਪਾਟਿਲ ਨੇ ਕੋਥਰੂਡ ਦੇ ਕਾਕੜੇ ਫਾਰਮ ਵਿੱਚ ਸ਼ਾਮ ਨੂੰ ਹੋਣ ਵਾਲੇ ਸੰਗੀਤਕ ਪ੍ਰੋਗਰਾਮ ’ਤੇ ਇਤਰਾਜ਼ ਪ੍ਰਗਟਾਇਆ ਸੀ । ਭਾਜਪਾ ਆਗੂ ਨੇ ਬਿਆਨ ਵਿੱਚ ਕਿਹਾ ਕਿ ਅਜਿਹੇ ਸ਼ੋਅ ਸ਼ਹਿਰ ਦੇ ਸਭਿਆਚਾਰ ਦਾ ਹਿੱਸਾ ਨਹੀਂ ਹਨ। ਇਸ ਨਾਲ ਇਲਾਕਾ ਵਾਸੀਆਂ ਨੂੰ ਵੱਡੇ ਪੱਧਰ ’ਤੇ ਪ੍ਰੇਸ਼ਾਨੀ ਹੋਵੇਗੀ ਅਤੇ ਟਰੈਫਿਕ ਜਾਮ ਵੀ ਲੱਗਣਗੇ । ਇਸ ਲਈ ਮੈਂ ਸਿਟੀ ਪੁਲੀਸ ਕਮਿਸ਼ਨਰ ਨੂੰ ਪ੍ਰੋਗਰਾਮ ਰੱਦ ਕਰਨ ਦੀ ਅਪੀਲ ਕਰਦਾ ਹਾਂ ।

Advertisement
Advertisement
Advertisement
Advertisement
Scroll to Top