Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਚਲਾਏਗਾ ਸੁਪਰੀਮ ਕੋਰਟ 'ਚ ਨਿੱਝਰ ਕਤਲਕਾਂਡ ਦੇ ਦੋਸ਼ੀਆਂ 'ਤੇ ਸਿੱਧਾ ਮੁਕੱਦਮਾ

ਕੈਨੇਡਾ ਚਲਾਏਗਾ ਸੁਪਰੀਮ ਕੋਰਟ 'ਚ ਨਿੱਝਰ ਕਤਲਕਾਂਡ ਦੇ ਦੋਸ਼ੀਆਂ 'ਤੇ ਸਿੱਧਾ ਮੁਕੱਦਮਾ

ਕੈਨੇਡਾ ਚਲਾਏਗਾ ਸੁਪਰੀਮ ਕੋਰਟ ‘ਚ ਨਿੱਝਰ ਕਤਲਕਾਂਡ ਦੇ ਦੋਸ਼ੀਆਂ ‘ਤੇ ਸਿੱਧਾ ਮੁਕੱਦਮਾ
ਓਟਾਵਾ : ਕੈਨੇਡੀਅਨ ਸਰਕਾਰ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਚਾਰ ਭਾਰਤੀ ਨਾਗਰਿਕਾਂ ਖਿਲਾਫ “ਸਿੱਧਾ ਇਲਜ਼ਾਮ” ਦਾਇਰ ਕਰਨ ਦਾ ਫੈਸਲਾ ਕੀਤਾ ਹੈ । ਇਸ ਫੈਸਲੇ ਕਾਰਨ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਮੁਢਲੀ ਸੁਣਵਾਈ ਟਾਲ ਦਿੱਤੀ ਗਈ ਹੈ ਅਤੇ ਹੁਣ ਇਸ ਕੇਸ ਦੀ ਸੁਣਵਾਈ ਸਿੱਧੀ ਸੁਪਰੀਮ ਕੋਰਟ ਵਿੱਚ ਹੋਵੇਗੀ । ਸਿੱਧੇ ਦੋਸ਼ ਦਾਇਰ ਕਰਨ ਦਾ ਮਤਲਬ ਹੈ ਕਿ ਕੇਸ ਦੀ ਕੋਈ ਮੁੱਢਲੀ ਸੁਣਵਾਈ ਨਹੀਂ ਹੋਵੇਗੀ ਅਤੇ ਕੇਸ ਸੁਣਵਾਈ ਲਈ ਸਿੱਧੇ ਸੁਪਰੀਮ ਕੋਰਟ ਵਿੱਚ ਜਾਵੇਗਾ । ਇਸ ਪ੍ਰਕਿਰਿਆ ਵਿੱਚ ਮੁਲਜ਼ਮਾਂ ਦੇ ਵਕੀਲਾਂ ਨੂੰ ਇਸਤਗਾਸਾ ਪੱਖ ਦੇ ਗਵਾਹਾਂ ਤੋਂ ਪੁੱਛਗਿੱਛ ਕਰਨ ਅਤੇ ਕੇਸ ਦੇ ਖ਼ਿਲਾਫ਼ ਸਬੂਤ ਇਕੱਠੇ ਕਰਨ ਦਾ ਮੌਕਾ ਨਹੀਂ ਮਿਲਦਾ। ਸਿੱਧੇ ਸ਼ਬਦਾਂ ਵਿਚ ਕਹੀਏ ਤਾਂ ਨਿੱਝਰ ਦੇ ਕਥਿਤ ਕਤਲ ਦੇ ਦੋਸ਼ੀਆਂ ਦੇ ਵਕੀਲਾਂ ਨੂੰ ਸਰਕਾਰੀ ਗਵਾਹਾਂ ਤੋਂ ਜਿਰ੍ਹਾ ਕਰਨ ਦਾ ਮੌਕਾ ਨਹੀਂ ਮਿਲੇਗਾ ।
ਕਨੇਡਾ ਦੇ ਕ੍ਰਿਮੀਨਲ ਕੋਡ ਦੇ ਤਹਿਤ, ਸਿੱਧਾ ਮੁਕੱਦਮਾ ਚਲਾਉਣਾ ਇੱਕ ਵਿਸ਼ੇਸ਼ ਅਧਿਕਾਰ ਹੈ ਜੋ ਬਹੁਤ ਘੱਟ ਮਾਮਲਿਆਂ ਵਿੱਚ ਲਾਗੂ ਕੀਤਾ ਜਾਂਦਾ ਹੈ। ਇਹ ਉਦੋਂ ਵਰਤਿਆ ਜਾਂਦਾ ਹੈ ਜਦੋਂ ਜਨਤਕ ਹਿੱਤ ਵਿੱਚ ਅਜਿਹਾ ਕਰਨਾ ਜ਼ਰੂਰੀ ਹੁੰਦਾ ਹੈ, ਜਿਵੇਂ ਕਿ ਜਦੋਂ ਗਵਾਹਾਂ, ਉਨ੍ਹਾਂ ਦੇ ਪਰਿਵਾਰਾਂ, ਜਾਂ ਸੂਚਨਾ ਦੇਣ ਵਾਲਿਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਹੁੰਦੀਆਂ ਹਨ । ਚਾਰੋਂ ਮੁਲਜ਼ਮ ਭਾਰਤੀ ਨਾਗਰਿਕ ਹਨ। ਇਨ੍ਹਾਂ ਦੇ ਨਾਂ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਹਨ। ਉਸ ਨੂੰ ਮਈ 2024 ਵਿਚ ਗ੍ਰਿਫਤਾਰ ਕੀਤਾ ਗਿਆ ਸੀ । ਮੁਲਜ਼ਮਾਂ ‘ਤੇ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰਦੁਆਰੇ ‘ਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਨ ਦਾ ਦੋਸ਼ ਹੈ ।

Advertisement
Advertisement
Advertisement
Advertisement
Scroll to Top