Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਆਨ-ਲਾਈਨ ਮੋਨੀਟਰਿੰਗ ਲਈ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ‘ਤੇ ਵੀ ਅਪਲੋਡ ਕਰਨ ਦੀ ਹਦਾਇਤ
ਪਟਿਆਲਾ, 23 ਜੂਨ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੁਲੰਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ਉਪਰ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਦੀ ਮੋਨੀਟਰਿੰਗ ਆਨ-ਲਾਈਨ ਵੀ ਕੀਤੀ ਜਾ ਸਕੇ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ ਅਤੇ ਪ੍ਰਾਜੈਕਟ ਮੁਕੰਮਲ ਹੋਣ ‘ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਤੁਰੰਤ ਭੇਜਣਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. ਸ਼ਹਿਰੀ ਵਿਕਾਸ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਜਰੀਏ ਸ਼ਹਿਰੀ ਖੇਤਰਾਂ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਠੋਸ ਕੂੜਾ ਪ੍ਰਬੰਧਨ ਦੇ ਸਾਰੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹੋ ਸਕੇ।
ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਪੇਸ਼ ਕੀਤੀ ਗਈ ਰਿਪੋਰਟ ਦਾ ਮੁਲੰਕਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਛੱਪੜਾਂ ਦੀ ਪੁਨਰਸੁਰਜੀਤੀ, ਖੇਡ ਗਰਾਊਂਡ ਤੇ ਹੋਰ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ।
ਸਾਕਸ਼ੀ ਸਾਹਨੀ ਨੇ ਆਮ ਆਦਮੀ ਕਲਿਨਿਕਾਂ ਸਮੇਤ ਹੋਰ ਪ੍ਰਾਜੈਕਟਾਂ ਦੇ ਲਾਭ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ‘ਚ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਮੁਖੀ ਤੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top