Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ’ਚ ਨਤਮਸਤਕ

ਦੁਆਰਾ: News ਪ੍ਰਕਾਸ਼ਿਤ :Friday, 23 June, 2023, 07:20 PM

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ
ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਕੀਤੀ ਪੰਗਤ ਅਤੇ ਸੰਗਤ
ਪਟਿਆਲਾ 23 ਜੂਨ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ। ਪੰਚਮੀ ਦੇ ਦਿਹਾੜੇ ਮੌਕੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਆਸਥਾ ਪ੍ਰਗਟ ਕੀਤੀ। ਸੰਗਤਾਂ ਨੇ ਗੁਰੂ ਦਰਬਾਰ ਵਿਚ ਹਾਜ਼ਰੀਆਂ ਭਰੀਆਂ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਤੜਕਸਵੇਰੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੇ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਰੂਪ ਸਿੰਘ ਅਲਬੇਲਾ, ਗੁਰਪਿਆਰ ਸਿੰਘ ਜੌਹਰ, ਕਿਰਨਜੀਤ ਕੌਰ ਖਾਲਸਾ, ਭਾਈ ਗੁਰਜੀਤ ਸਿੰਘ ਮੰਡੇਰ, ਭਾਈ ਸਾਹਿਬ ਸਿੰਘ ਆਦਿ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੁਲਮੀ ਹਕੂਮਤ ਖਿਲਾਫ਼ ਦਲੇਰੀ ਅਤੇ ਬਹਾਦਰੀ ਨਾਲ ਲੜੀਆਂ ਲੜਾਈਆਂ ਦਾ ਜ਼ਿਕਰ ਆਪਣੀਆਂ ਵਾਰਾਂ ਵਿਚ ਕੀਤਾ। ਦ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸਿੱਖ ਰਾਜ ਦੀ ਨੀਂਹ ਰੱਖਣ ਵਿਚ ਬਾਬਾ ਬੰਦ ਸਿੰਘ ਬਹਾਦਰ ਦੀ ਅਜਿਹੀ ਭੂਮਿਕਾ ਰਹੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਰਾਜ ਦਾ ਹਲੀਮੀ ਰਾਜ ਸਥਾਪਤ ਕਰਨ ਵਾਲਾ ਬਾਬਾ ਬੰਦਾ ਸਿੰਘ ਬਹਾਦਰ ਅਜਿਹਾ ਜਰਨੈਲ ਹੋਇਆ, ਜਿਸ ਨੇ ਸਿਰਫ ਮੁਗਲ ਰਾਜ ਦੀਆਂ ਜੜ੍ਹਾਂ ਹੀ ਨਹੀਂ ਪੁੱਟੀਆਂ ਸਗੋਂ ਸਿੱਖਾਂ ਨੂੰ ਅਜ਼ਾਦੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮਾਲਕ ਬਣਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਜ਼ਬਰ ਤੇ ਜ਼ੁਲਮ ਵਿਰੁੱਧ ਲੜਨ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਖਰੀ ਸਾਹਾਂ ਤੱਕ ਸਿੱਖੀ ਸਿਦਕ ਨਾ ਛੱਡਦਿਆਂ ਬੇਬਾਕ ਹੋ ਕੇ ਸ਼ਹਾਦਤ ਦਿੱਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੌਕੀ ਪੀੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਕੁਝ ਸਿੱਖ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਜਰਨੈਲ ਸਿੰਘ, ਮਨਦੀਪ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਪਰਵਿੰਦਰ ਸਿਘ ਰਿਓਂਦ, ਜੋਗਿੰਦਰ ਸਿੰਘ ਪੰਛੀ, ਬਲਵਿੰਦਰ ਸਿੰਘ ਧੌਣ ਕਲਾਂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।



Scroll to Top