Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਇਸ਼ਾਂਕ ਨੇ ਕੀਤੀ ਜਿੱਤ ਪ੍ਰਾਪਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 23 November, 2024, 12:49 PM

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਇਸ਼ਾਂਕ ਨੇ ਕੀਤੀ ਜਿੱਤ ਪ੍ਰਾਪਤ
ਹੁਸਿ਼ਆਰਪੁਰ : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੇ ਵਿਧਾਨ ਸਭਾ ਹਲਕੇ ਚੱਬੇਵਾਲ ਤੋਂ ਜਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਇਸ਼ਾਂਕ ਨੇ ਸਮੁੱਚੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦਿਖਾਉਂਦਿਆਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ । ਦੱਸਣਯੋਗ ਹੈ ਕਿ ਇਸ਼ਾਂਕ ਦੇ ਪਿਤਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਹਨ । ਜਿਕਰਯੋਗ ਹੈ ਕਿ ਕਾਂਗਰਸ ਨੇ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਅਤੇ ਭਾਜਪਾ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ । ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ । ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ । ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ । ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ ।