Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ : ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ

ਸੁਖਬੀਰ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ : ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ

ਸੁਖਬੀਰ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ: ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ
ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ, ਇਹ ਐਲਾਨ ਅੱਜ ਇੱਥੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ’ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕੀਤਾ ਹੈ । ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬਹੁਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬਹੁਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ ਬੈਠਕ ਬੁਲਾਈ ਜਾ ਰਹੀ ਹੈ ਅਤੇ ਮਸਲਾ ਵਿਚਾਰਿਆ ਜਾਵੇਗਾ। ਸੁਖਬੀਰ ਬਾਦਲ ਨੂੰ ਧਾਰਮਿਕ ਜਾਂ ਰਾਜਨੀਤਿਕ ਸਜ਼ਾ ਦੇਣ ਬਾਰੇ ਪੁੱਛਣ ’ਤੇ ਜਥੇਦਾਰ ਨੇ ਟਾਲਾ ਵੱਟਦੇ ਹੋਏ ਕਿਹਾ ਕਿ ਸਭ ਸਮੇਂ ਅਨੁਸਾਰ ਵੇਖਿਆ ਜਾਵੇਗਾ । ਜਥੇਦਾਰ ਰਘਬੀਰ ਸਿੰਘ ਨੇ ਇੱਕ ਸੁਆਲ ਦੇ ਜੁਆਬ ਵਿੱਚ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਨਹੀਂ ਸਕਦਾ। ਉਨ੍ਹਾਂ ਕਿਹਾ, ‘‘ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਤੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਬਹੁਤ ਹੀ ਜ਼ਰੂਰੀ ਹੈ।

Advertisement
Advertisement
Advertisement
Advertisement
Scroll to Top