Breaking News ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ 'ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਦੁਆਰਾ: News ਪ੍ਰਕਾਸ਼ਿਤ :Friday, 23 June, 2023, 07:25 PM

ਕਿਹਾ, ”ਜਾਣਬੁੱਝ ਕੇ ਗ਼ਲਤ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਨਾ ਕੱਟੇ ਜਾਣ”
ਪਟਿਆਲਾ, 23 ਜੂਨ:
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਏ.ਸੀ.ਐਫ.ਏ. ਰਾਕੇਸ਼ ਗਰਗ, ਤਹਿਸੀਲਵਾਈਜ਼ ਇੰਸਪੈਕਟਰ ਤੇ ਨਿਰੀਖਕਾਂ ਤੋਂ ਇਲਾਵਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਤੇ ਕੁਲਇੰਦਰਜੀਤ ਸਿੰਘ ਹਾਜਰ ਰਹੇ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਲੋੜਵੰਦ ਨਾਗਰਿਕਾਂ ਦੀ ਪੜਤਾਲ ਕਰਵਾਕੇ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਸੁਰਜੀਤ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਲੋੜਵੰਦ ਤੇ ਗਰੀਬ ਲਾਭਪਾਤਰੀ ਦਾ ਰਾਸ਼ਨ ਕਾਰਡ ਗ਼ਲਤ ਢੰਗ ਨਾਲ ਨਾ ਕੱਟਿਆ ਜਾਵੇ।
ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਕਣਕ ਧਾਰਕ ਲਾਭਪਾਤਰੀਆਂ ਦੇ ਕਾਰਡਾਂ ਦੀ ਪੜਤਾਲ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲਦਾਰ ਪੱਧਰ ‘ਤੇ ਕੀਤੀ ਗਈ ਹੈ ਤੇ ਇਸ ਉਪਰੰਤ ਵਿਭਾਗ ਨੂੰ ਜਿਹੜੀ ਸੂਚੀ ਮੁਹੱਈਆ ਕਰਵਾਈ ਗਈ ਹੈ, ਉਸ ਅਨੁਸਾਰ ਹੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਢੁੱਕਵੀਂ ਕਾਰਵਾਈ ਕੀਤੀਹੈ।
ਉਨ੍ਹਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹਾ ਪਟਿਆਲਾ ਵਿੱਚ 941 ਡਿਪੂ ਚੱਲ ਰਹੇ ਹਨ ਅਤੇ 850 ਨਵੇਂ ਡਿਪੂ ਅਲਾਟ ਕਰਨ ਲਈ ਕਾਰਵਾਈ ਚੱਲ ਰਹੀ ਹੈ ਜਦਕਿ ਜ਼ਿਲ੍ਹੇ ਅੰਦਰ 567 ਸੈਲਰ ਚੱਲ ਰਹੇ ਹਨ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਵੀ ਤਰੀਕੇ ਨਾਲ ਆਟਾ ਦਾਲ ਸਕੀਮ ਵਿੱਚ ਕਵਰ ਨਾ ਹੁੰਦੇ ਹੋਏ ਵੀ ਗਰੀਬ ਤੇ ਲੋੜਵੰਦ ਲੋਕਾਂ ਦਾ ਹੱਕ ਮਾਰ ਕੇ ਕਣਕ ਲੈਣ ਵਾਲੇ ਰਾਸ਼ਨ ਕਾਰਡ ਬਣਵਾ ਚੁੱਕੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀਆਂ ਜਾਂ ਕਰਮਚਾਰੀਆਂ ਨੇ ਅਸਰ ਰਸੂਖ ਵਾਲੇ ਰੱਜੇ ਪੁੱਜੇ ਘਰਾਂ ਵਾਲਿਆ ਦੀ ਪੜਤਾਲ ਕਰਕੇ ਉਨਾਂ ਦੇ ਰਾਸ਼ਨ ਕਾਰਡ ਕੱਟਣ ਦੀ ਬਜਾਏ ਗ਼ਲਤ ਰਿਪੋਰਟ ਦੇ ਕੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ, ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਣਕ ਧਾਰਕ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋੜਵੰਦ ਲੋਕਾਂ ਦੀ ਕਣਕ ਕੱਟ ਗਈ ਹੈ ਉਹ ਆਪਣੇ ਸ਼ਹਿਰ ਦੇ ਫੂਡ ਸਪਲਾਈ ਦਫ਼ਤਰ ਵਿੱਚ ਆਪਣੀ ਮੁੜ ਪੜਤਾਲ ਕਰਵਾਉਣ ਲਈ ਅਰਜੀ ਪੱਤਰ ਦੇ ਸਕਦੇ ਹਨ।ਉਨ੍ਹਾਂ ਕਿਹਾ ਜਿਹੜੇ ਲੋੜਵੰਦ ਤੇ ਗਰੀਬੀ ਰੇਖਾ ਤੋਂ ਹੇਠ ਰਹਿ ਰਹੇ ਲੋਕਾਂ ਦੀ ਕਣਕ ਕੱਟੀ ਗਈ ਹੈ ਉਹ ਮੁੜ ਪੜਤਾਲ ਕਰਕੇ ਉਨ੍ਹਾਂ ਦੇ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਗੇ।



Scroll to Top