ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 November, 2024, 01:03 PM

ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ : ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਤੀਜਾ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਕਾਫੀ ਹੰਗਾਮੇ ਵਾਲੀ ਰਹੀ। ਵਿਰੋਧੀ ਧਿਰ ਨੇ ਪਿਛਲੇ ਦੋ ਦਿਨਾਂ ਤੋਂ ਅਡਾਨੀ ਅਤੇ ਮਨੀਪੁਰ ਮੁੱਦੇ `ਤੇ ਹੰਗਾਮਾ ਕੀਤਾ ਹੋਇਆ ਹੈ । ਇਸ ਦੌਰਾਨ ਅੱਜ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਵਾਇਨਾਡ ਤੋਂ ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਿਤਾਬ ਲੈ ਕੇ ਸਹੁੰ ਚੁੱਕੀ । ਪ੍ਰਿਅੰਕਾ ਦੇ ਸਹੁੰ ਚੁੱਕਣ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮੀਟਿੰਗ ਕੀਤੀ ।