Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:27 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਸਰਕਾਰ ਵਲੋਂ ਦੇਸ ਅੰਦਰ ਬਾਲ ਵਿਆਹ ਵਰਤਾਰੇ ਨੂੰ ਠੱਲ ਪਾਉਣ ਤੋਂ ਰੋਕਣ ਲਈ ਮੁਹਿੰਮ ਵਿੱਢਣ ਦਾ ਫੈਸਲਾ ਸਵਾਗਤਯੋਗ : ਪ੍ਰੋ. ਬਡੁੰਗਰ

ਕੇਂਦਰੀ ਸਰਕਾਰ ਵਲੋਂ ਦੇਸ ਅੰਦਰ ਬਾਲ ਵਿਆਹ ਵਰਤਾਰੇ ਨੂੰ ਠੱਲ ਪਾਉਣ ਤੋਂ ਰੋਕਣ ਲਈ ਮੁਹਿੰਮ ਵਿੱਢਣ ਦਾ ਫੈਸਲਾ ਸਵਾਗਤਯੋਗ : ਪ੍ਰੋ. ਬਡੁੰਗਰ

ਕੇਂਦਰੀ ਸਰਕਾਰ ਵਲੋਂ ਦੇਸ ਅੰਦਰ ਬਾਲ ਵਿਆਹ ਵਰਤਾਰੇ ਨੂੰ ਠੱਲ ਪਾਉਣ ਤੋਂ ਰੋਕਣ ਲਈ ਮੁਹਿੰਮ ਵਿੱਢਣ ਦਾ ਫੈਸਲਾ ਸਵਾਗਤਯੋਗ : ਪ੍ਰੋ. ਬਡੁੰਗਰ
ਪਟਿਆਲਾ, 28 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰੀ ਸਰਕਾਰ ਵਲੋਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰੀ ਬਾਲ ਭਾਈ ਵਿਭਾਗ ਨੂੰ ਦੇਸ ਅੰਦਰ ਵੱਧ ਰਹੇ ਬਾਲ ਵਿਆਹ ਵਰਤਾਰੇ ਨੂੰ ਠੱਲ ਪਾਉਣ ਤੋਂ ਰੋਕਣ ਲਈ ਇਕ ਮੁਹਿੰਮ ਵਿੱਢਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਭਾਵੇਂ ਬਾਲ ਵਿਆਹ ਰੋਕੂ ਕਨੂੰਨ ਤਾਂ 14 ਨਵੰਬਰ 1949 ਤੋਂ ਲਾਗੂ ਕੀਤਾ ਹੋਇਆ ਹੈ ਪਰ ਇਸ ਉੱਤੇ ਕਦੀ ਚੰਗੀ ਤਰ੍ਹਾਂ ਅਮਲ ਨਹੀਂ ਕੀਤਾ ਗਿਆ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਵੀ ਕੋਈ ਬਹੁਤਾ ਉਪਰਾਲਾ ਨਹੀਂ ਕੀਤਾ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰੀ ਅਤੇ ਰਾਜ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮਾਨਵ ਵਿਰੋਧੀ ਵਰਤਾਰੇ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਸਰਕਾਰਾਂ ਦੀਆਂ ਸੰਬੰਧਤ ਏਜੰਸੀਆਂ ਨੂੰ ਸਰਗਰਮ ਕਰਨ ਦੇ ਨਾਲ ਨਾਲ ਦੇਸ ਅੰਦਰ ਕਾਰਜਸ਼ੀਲ ਅਨੇਕਾਂ ਹੀ ਸਭਾ, ਸੁਸਾਇਟੀਆਂ, ਸਮਾਜਸੇਵੀ ਸੰਸਥਾਵਾਂ ਆਦਿ ਨੂੰ ਵੀ ਦੇਸ ਵਿਆਪੀ ਮੁਹਿੰਮ ਵਿਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਆ ਜਾਵੇ, ਤਾਂ ਹੀ ਇਕ ਲੋਕ ਲਹਿਰ ਬਣ ਸਕੇਗੀ। ਜਿਸ ਨਾਲ ਉਨ੍ਹਾਂ ਅਨੇਕਾਂ ਗਰੀਬ ਅਤੇ ਅਨਾਥ ਬੱਚੀਆਂ ਨੂੰ ਸਮਾਜਿਕ ਧੱਕੇ ਤੋਂ ਬਚਾਇਆ ਜਾ ਸਕੇਗਾ। ਸਾਡਾ ਸਮਾਜ ਇਸ ਕਲੰਕ ਤੋਂ ਸੁਰਖਰੂ ਹੋ ਸਕੇਗਾ ।

Advertisement
Advertisement
Advertisement
Advertisement
Scroll to Top