Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖ਼ਾਲਸਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 05:00 PM

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖ਼ਾਲਸਾ
ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ, ਰੱਖੀ ਇਹ ਵੱਡੀ ਮੰਗ
ਅੰਮ੍ਰਿਤਸਰ : ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ । ਉਹਨਾਂ ਨੇ ਇਸ ਸਮੇ ਇੱਕ ਮੰਗ ਪੱਤਰ ਵੀ ਸੌਂਪਿਆ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਮਾਮਲੇ ਵਿੱਚ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਣੀ ਚਾਹੀਦੀ ਹੈ । ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਬਣਾਈ ਜਾਵੇ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ । ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤੇ ਜਾਣ ‘ਤੇ ਜਲਦ ਹੀ ਫੈਸਲਾ ਲਿਆ ਜਾਵੇ, ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੇ ਪ੍ਰਭਾਵ ਹੇਠ ਫੈਸਲਾ ਨਾ ਲਿਆ ਜਾਵੇ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ ।