Breaking News ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤਐਨ. ਓ. ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ : ਮੁੰਡੀਆਂ‘ਆਪ ਦੀ ਸਰਕਾਰ ਆਪ ਦੇ ਦੁਆਰ ‘ ਪ੍ਰੋਗਰਾਮ ਤਹਿਤ ਲਗਾਤਾਰ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਮੌਕੇ ‘ਤੇ ਹੱਲ : ਡਾ. ਬਲਬੀਰ ਸਿੰਘਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’

ਗੈਂਗਸਟਰ ਅਰਸ਼ ਡੱਲਾ ਖਿਲਾਫ NIA ਦੀ ਵੱਡੀ ਕਾਰਵਾਈ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 05:40 PM

ਗੈਂਗਸਟਰ ਅਰਸ਼ ਡੱਲਾ ਖਿਲਾਫ NIA ਦੀ ਵੱਡੀ ਕਾਰਵਾਈ
ਪੰਜਾਬ-ਹਰਿਆਣਾ ਅਤੇ ਯੂ. ਪੀ. ‘ਚ 9 ਟਿਕਾਣਿਆਂ ‘ਤੇ ਛਾਪੇਮਾਰੀ
ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA ) ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ‘ਚ ਗੈਂਗਸਟਰ ਅਰਸ਼ ਡੱਲਾ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ । ਇਹ ਛਾਪੇਮਾਰੀ ਤਿੰਨ ਰਾਜਾਂ ਦੇ 9 ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ । ਅਰਸ਼ ਡੱਲਾ ਦੀ ਕੈਨੇਡਾ ‘ਚ ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਜਾਂਚ ਏਜੰਸੀ ਨੇ ਉਸ ਖਿਲਾਫ ਇੰਨੇ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ । ਜਾਣਕਾਰੀ ਅਨੁਸਾਰ ਅਰਸ਼ ਡੱਲਾ ਦਾ ਕਰੀਬੀ ਸਾਥੀ NIA ਦੇ ਰਾਡਾਰ ‘ਤੇ ਹੈ, ਤਾਂ ਜੋ ਡੱਲਾ ਦਾ ਪੂਰਾ ਨੈੱਟਵਰਕ ਤੋੜਿਆ ਜਾ ਸਕੇ । NIA ਦੀ ਜਾਂਚ ਮੁਤਾਬਕ ਡੱਲਾ ਦੇ ਤਿੰਨ ਸਾਥੀ ਹਨ । ਇਹ ਤਿੰਨੇ ਸਾਥੀ ਭਾਰਤ ਵਿੱਚ ਇੱਕ ਵੱਡਾ ਅੱਤਵਾਦੀ-ਗੈਂਗਸਟਰ ਸਿੰਡੀਕੇਟ ਚਲਾ ਰਹੇ ਸਨ। ਗੌਰਤਲਬ ਹੈ ਕਿ ਭਾਰਤ ਸਰਕਾਰ ਨੇ 2022 ਵਿੱਚ ਉਸਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਸੀ । NIA ਨਾਲ ਜੁੜੇ ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ, ਉਹ ਡੱਲਾ ਨਾਲ ਗੱਲਬਾਤ ਕਰਦੇ ਸਨ, ਇਹ ਛਾਪੇਮਾਰੀ ਲੰਬੀ ਜਾਂਚ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ ।



Scroll to Top