Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:12 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਨਾਲ਼ ਸੰਬੰਧਿਤ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ 58ਵੀਂ ਸੱਤ ਰੋਜ਼ਾ ਕਾਰਜਸ਼ਾਲਾ (ਵਰਕਸ਼ਾਪ) ਸਮਾਪਤ

ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਨਾਲ਼ ਸੰਬੰਧਿਤ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ 58ਵੀਂ ਸੱਤ ਰੋਜ਼ਾ ਕਾਰਜਸ਼ਾਲਾ (ਵਰਕਸ਼ਾਪ) ਸਮਾਪਤ

ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਨਾਲ਼ ਸੰਬੰਧਿਤ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ 58ਵੀਂ ਸੱਤ ਰੋਜ਼ਾ ਕਾਰਜਸ਼ਾਲਾ (ਵਰਕਸ਼ਾਪ) ਸਮਾਪਤ
ਪਟਿਆਲਾ, 27 ਨਵੰਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਨਾਲ ਸੰਬੰਧਿਤ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਆਯੋਜਿਤ 58ਵੀਂ ਸੱਤ ਰੋਜ਼ਾ ਕਾਰਜਸ਼ਾਲਾ (ਵਰਕਸ਼ਾਪ) ਸਮਾਪਤ ਹੋ ਗਈ। ਕਾਰਜਸ਼ਾਲਾ ਵਿੱਚ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਭਾਸ਼ਾ ਵਿਗਿਆਨ ਵਿਭਾਗ, ਧਰਮ ਅਧਿਐਨ ਵਿਭਾਗ, ਪੰਜਾਬੀ ਵਿਭਾਗ ਸਮੇਤ ਟੌਹੜਾ ਇੰਸਟੀਚਿਊਟ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ । ਪੰਜਾਬੀ ਟਾਈਪਿੰਗ, ਯੂਨੀਕੋਡ ਪ੍ਰਣਾਲੀ, ਪੰਜਾਬੀ ਵਰਡ ਪ੍ਰੋਸੈਸਰ ਅੱਖਰ, ਪੰਜਾਬੀ ਅਧਿਐਨ, ਕੋਸ਼, ਵਿਸ਼ਵ-ਕੋਸ਼, ਫ਼ੋਨ ਕਨਵਰਟਰ, ਸਪੈਲ ਚੈੱਕਰ, ਓਸੀਆਰ, ਮਸ਼ੀਨੀ ਬੁੱਧੀਮਾਨਤਾ ਨਾਲ ਸੰਬੰਧਿਤ ਵੈੱਬਸਾਈਟਾਂ ਅਤੇ ਐਪਸ ਦੀ ਪ੍ਰਯੋਗੀ ਜਾਣਕਾਰੀ ਲਈ ਇਹ ਥੋੜ੍ਹੇ ਸਮੇਂ ਦਾ ਹੁਨਰ ਵਿਕਾਸ ਪ੍ਰੋਗਰਾਮ ਕਾਫ਼ੀ ਲਾਹੇਵੰਦ ਸਿੱਧ ਹੋ ਰਿਹਾ ਹੈ ।
ਕਾਰਜਸ਼ਾਲਾ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਜੋਤੀ ਪੁਰੀ ਨੇ ਭਾਗੀਦਾਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਨਿੱਤ ਰੋਜ਼ ਨਵੀਆਂ ਖੋਜਾਂ ਹੋ ਰਹੀਆਂ ਹਨ ਤੇ ਇਸ ਨੂੰ ਸਮੇਂ ਸਮੇਂ ਉੱਤੇ ਨਵਿਆਉਂਦੇ ਰਹਿਣਾ ਚਾਹੀਦਾ ਹੈ। ਡਾ. ਪੁਰੀ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਤੇ ਥਿਊਰੀ ਅਤੇ ਪ੍ਰੈਕਟੀਕਲ ਇਮਤਿਹਾਨ ਵਿੱਚੋਂ ਅੱਵਲ ਆਉਣ ਵਾਲੀ ਸੰਗੀਤ ਵਿਭਾਗ ਦੀ ਖੋਜਾਰਥਣ ਗੁਰਦੀਪ ਕੌਰ ਨੂੰ ਸਨਮਾਨਿਤ ਕੀਤਾ । ਕਾਰਜਸ਼ਾਲਾ ਦੇ ਸੰਚਾਲਕ ਡਾ. ਸੀ. ਪੀ. ਕੰਬੋਜ ਨੇ ਕਿਹਾ ਕਿ ਵਿਭਾਗ ਦੀ ਮੁਖੀ ਡਾ. ਹਰਵਿੰਦਰ ਪਾਲ ਕੌਰ ਦੀ ਅਗਵਾਈ ਹੇਠ ਪੰਜਾਬੀ ਕੰਪਿਊਟਰਕਾਰੀ ਬਾਰੇ ਪੰਜਾਬੀ ਮਾਧਿਅਮ ਵਿੱਚ ਸਿਖਲਾਈ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਉਹਨਾਂ ਕਿਹਾ ਕਿ ਦਸੰਬਰ ਵਿੱਚ ਪੰਜਾਬੀ ਯੂਟਿਊਬਕਾਰੀ, ਪੰਜਾਬੀ ਬਲੋਗਕਾਰੀ ਅਤੇ ਪੰਜਾਬੀ ਭਾਸ਼ਾ ਵਿੱਚ ਮਸ਼ੀਨੀ ਬੁੱਧੀਮਾਨਤਾ ਦੀ ਵਰਤੋਂ ਬਾਰੇ ਕੋਰਸ ਕਰਵਾਏ ਜਾਣਗੇ। ਸਮਾਰੋਹ ਦੌਰਾਨ ਸਫਲ ਮੰਚ ਸੰਚਾਲਨ ਭਾਸ਼ਾ ਵਿਗਿਆਨ ਦੇ ਵਿਦਿਆਰਥੀ ਮਨਦੀਪ ਸਿੰਘ ਨੇ ਬਾਖ਼ੂਬੀ ਕੀਤਾ ।

Advertisement
Advertisement
Advertisement
Advertisement
Scroll to Top